ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਵਫਦ ਨਵੀਂ ਭਰਤੀ SSS ਬੋਰਡ ਦੇ ਚੇਅਰਮੈਨ ਰਮਨ ਬਹਿਲ ਨੂੰ ਮਿਲਿਆ

Wednesday, Jun 09, 2021 - 05:43 PM (IST)

ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਵਫਦ ਨਵੀਂ ਭਰਤੀ SSS ਬੋਰਡ ਦੇ ਚੇਅਰਮੈਨ ਰਮਨ ਬਹਿਲ ਨੂੰ ਮਿਲਿਆ

ਪਠਾਨਕੋਟ (ਅਦਿੱਤਿਆਸ ਰਾਜਨ) - ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦਾ ਪੰਜ ਮੈਂਬਰੀ ਵਫ਼ਦ ਸੁਬਾਰਡੀਨੇਟ‌ ਸਰਵਿਸ ਸਲੈਕਸ਼ਨ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੂੰ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਵੈਟਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਦੇ ਸੰਬੰਧ ਵਿੱਚ ਮਿਲਿਆ। ਇਸ ਵਫਦ ਵਿੱਚ ਸੂਬਾ ਜਨਰਲ ਸਕੱਤਰ ਜਸਵਿੰਦਰ ਬੜੀ, ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ, ਵਿਤ ਸਕੱਤਰ ਰਾਜੀਵ ਮਲਹੋਤਰਾ, ਬੇਰੁਜਗਾਰ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਸ਼ਾਮਲ ਸਨ। ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜ਼ਨ ਸੂਬਾ ਪ੍ਰੈਸ ਸਕੱਤਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਪੱਤਰਕਾਰਾਂ ਨੂੰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

ਇਸ ਮੌਕੇ ਬਹਿਲ ਨੇ ਵਫਦ ਨੂੰ ਪੂਰਨ ਭਰੋਸਾ ਦਿਵਾਇਆ ਕਿ ਨਵੀਂ ਭਰਤੀ ਦਾ ਇਸ਼ਤਿਆਰ ਬਹੁਤ ਜਲਦੀ ਨਿਊਜ਼ ਪੇਪਰਾਂ ਵਿੱਚ ਦੇ ਕੇ ਵੈਟਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਦੇ ਅਮਲ ਨੂੰ ਜਲਦੀ ਤੋਂ ਜਲਦੀ ਨੇਪੜ੍ਹੇ ਚਾੜ੍ਹ ਦਿੱਤਾ ਜਾਵੇਗਾ। ਵਫਦ ਨੇ ਸ੍ਰੀ ਰਮਨ ਬਹਿਲ ਜੀ ਦਾ ਭਰਤੀ ਸੰਬੰਧੀ ਸਕਾਰਾਤਮਕ ਸੋਚ ਲ‌ਈ ਉਨ੍ਹਾਂ ਦਾ ਕੋਟਿੰਨ ਕੋਟ ਧੰਨਵਾਦ ਕੀਤਾ। ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜ਼ਨ ਸੂਬਾ ਪ੍ਰੈਸ ਸਕੱਤਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਪੱਤਰਕਾਰਾਂ ਨੂੰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 


author

rajwinder kaur

Content Editor

Related News