ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਪੀੜਤਾ ਦੇ ਪਤੀ ਸਣੇ ਸਹੁਰਾ ਪਰਿਵਾਰ ਨਾਮਜ਼ਦ
Thursday, Feb 06, 2025 - 05:22 PM (IST)
ਗੁਰਦਾਸਪੁਰ (ਵਿਨੋਦ)- ਇਕ ਵਿਆਹੁਤਾ ਨੂੰ ਦਾਜ ਕਾਰਨ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ’ਚ ਦੀਨਾਨਗਰ ਪੁਲਸ ਨੇ ਪੀੜਤਾ ਦੇ ਵਿਦੇਸ਼ ’ਚ ਰਹਿੰਦੇ ਪਤੀ ਸਮੇਤ ਦਿਓਰ, ਸਹੁਰਾ ਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੀੜਤ ਸਿਮਰਨਜੀਤ ਕੌਰ ਪੁੱਤਰੀ ਅਰਜੁਨ ਸਿੰਘ ਵਾਸੀ ਆਦਰਸ਼ ਕਾਲੋਨੀ, ਦੀਨਾਨਗਰ ਨੇ 26-6-2024 ਨੂੰ ਪੁਲਸ ਇਨਵੈਸਟੀਗੇਸ਼ਨ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸ ਦਾ ਵਿਆਹ 5-4-2022 ਨੂੰ ਦੀਨਾਨਗਰ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੇ ਪੁੱਤਰ ਲਵਨੀਤ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਸਿਰਫ਼ ਇਕ ਮਹੀਨੇ ਬਾਅਦ, ਉਸ ਦਾ ਪਤੀ ਵਿਦੇਸ਼ ਵਿੱਚ ਗ੍ਰੀਸ ਚਲਾ ਗਿਆ।
ਇਹ ਵੀ ਪੜ੍ਹੋ- ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
ਇਸ ਤੋਂ ਬਾਅਦ, ਉਸ ਦੇ ਪਤੀ ਦੇ ਉਕਸਾਉਣ ’ਤੇ, ਉਸ ਦਾ ਦਿਓਰ ਮਲਵਿੰਦਰ ਸਿੰਘ, ਸਹੁਰਾ ਲਖਵਿੰਦਰ ਸਿੰਘ ਅਤੇ ਸੱਸ ਰਾਜਵੰਤ ਕੌਰ ਨੇ ਉਸ ਨੂੰ ਦਾਜ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਪੁਲਸ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ. ਕ੍ਰਾਈਮ ਅਗੇਂਸਟ ਵੂਮੈਨ ਵੱਲੋਂ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8