ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...

Tuesday, Jun 30, 2026 - 11:27 AM (IST)

ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਕਾਰਨ ਮੁੱਖ ਸੜਕਾਂ 'ਤੇ ਆਮ ਆਵਾਜਾਈ ਪ੍ਰਭਾਵਿਤ ਰਹੀ, ਜਿਸ ਕਾਰਨ ਕੁਝ ਲੋਕਾਂ ਨੂੰ ਤਪਦੀ ਲੂ 'ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਇਕ ਵਿਅਕਤੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਰੋ-ਰੋ ਕੇ ਹਾੜੇ ਕੱਢ ਰਿਹਾ ਹੈ। ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਾਪ ਸਿੰਘ ਸੰਘਾ ਨੇ ਵੀ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਵਿਅਕਤੀ ਦਾ ਕਹਿਣਾ ਹੈ ਕਿ ਉਸ ਨੂੰ 2 ਘੰਟਿਆਂ ਤੋਂ ਇਧਰ-ਉਧਰ ਘੁਮਾਇਆ ਜਾ ਰਿਹਾ ਹੈ। ਪੁਲਸ ਉਸ ਨੂੰ ਕਦੇ ਇਕ ਰਸਤਾ ਤਾਂ ਕਦੇ ਦੂਜਾ ਰਸਤਾ ਬੰਦ ਦੱਸ ਰਹੀ ਹੈ। ਉਸ ਨੇ ਪੁਲਸ ਕਰਮਚਾਰੀਆਂ ਨਾਲ ਰੋ-ਰੋ ਕੇ ਗੱਲ ਕਰਦਿਆਂ ਦੱਸਿਆ ਕਿ ਉਸ ਦੇ ਦਿਲ 'ਚ 2 ਸਟੰਟ ਪਏ ਹੋਏ ਹਨ, ਫਿਰ ਵੀ ਉਹ ਤਪਦੀ ਗਰਮੀ 'ਚ ਘਰ ਜਾਣ ਲਈ ਭਟਕ ਰਿਹਾ ਹੈ।ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਵੀਵੀਆਈਪੀ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਚੁੱਕ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News