ਵੀਡੀਓ ਵਾਇਰਲ ਨੂੰ ਲੈ ਕੇ ਭਾਜਪਾ ਆਗੂ ਰੈਣੁ ਕਸ਼ਯਪ ਦਾ ਬਿਆਨ ਆਇਆ ਸਾਹਮਣੇ

Tuesday, Jul 14, 2026 - 02:23 PM (IST)

ਵੀਡੀਓ ਵਾਇਰਲ ਨੂੰ ਲੈ ਕੇ ਭਾਜਪਾ ਆਗੂ ਰੈਣੁ ਕਸ਼ਯਪ ਦਾ ਬਿਆਨ ਆਇਆ ਸਾਹਮਣੇ

ਗੁਰਦਾਸਪੁਰ (ਗੋਰਾਇਆ)- ਸੋਸ਼ਲ ਮੀਡੀਆ 'ਤੇ ਪਿਛਲੇ ਕੁਝ ਦਿਨਾਂ ਤੋਂ ਵਾਇਰਲ ਹੋ ਰਹੀ ਇਕ ਵੀਡੀਓ, ਜਿਸ 'ਚ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਅਤੇ ਦੀਨਾਨਗਰ ਹਲਕੇ ਦੀ ਇੰਚਾਰਜ ਰੇਣੁ ਕਸ਼ਯਪ ਵੱਲੋਂ "ਐਸ.ਆਈ.ਆਰ. ਕਰਵਾਓ 20-25 ਹਜ਼ਾਰ ਵੋਟਾਂ ਕਟਵਾਓ ਤੇ ਆਪਣਾ ਐੱਮ.ਐੱਲ.ਏ. ਬਣਾਓ" ਬਿਆਨ  ਦਿੱਤਾ ਗਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਰੇਣੁ ਕਸ਼ਯਪ ਨੇ ਪ੍ਰੈੱਸ ਦੇ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਅਤੇ ਸੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਚਲਾਈ ਜਾ ਰਹੀ ਇਸ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਰੇਣੁ ਕਸ਼ਯਪ ਨੇ ਕਿਹਾ ਕਿ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਹ ਕੋਈ ਜਨਤਕ ਬਿਆਨ (ਪਬਲਿਕ ਡੋਮੇਨ) ਨਹੀਂ ਸੀ। ਇਹ ਪਾਰਟੀ ਦੇ ਅੰਦਰੂਨੀ ਵਰਕਰਾਂ ਅਤੇ ਭੈਣ-ਭਰਾਵਾਂ ਦੀ ਇੱਕ ਨਿੱਜੀ ਬੈਠਕ ਦੀ ਗੱਲਬਾਤ ਹੈ। ਜਿਸ 'ਚ ਉਹ ਹਮੇਸ਼ਾ ਦੀ ਤਰ੍ਹਾਂ ਆਪਣੇ ਇਲਾਕੇ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਬੈਠਕ ਦਾ ਮੁੱਖ ਮਕਸਦ ਕੇਵਲ ਆਪਣੇ ਹਲਕੇ ਦੇ ਨਿਵਾਸੀਆਂ ਨੂੰ ਸਹੀ ਤਰੀਕੇ ਨਾਲ ਵੋਟ ਬਣਾਉਣ ਦੀ ਪ੍ਰਕਿਰਿਆ ਅਤੇ ਵੋਟ ਦੀ ਰੱਖਿਆ ਕਰਨ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਦੀਨਾਨਗਰ ਦੇ ਕਿਸੇ ਵੀ ਜਾਇਜ਼ ਨਾਗਰਿਕ ਦੀ ਵੋਟ ਬਣਨ ਤੋਂ ਰਹਿ ਨਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਰੇਣੁ ਕਸ਼ਯਪ ਨੇ ਕਿਹਾ ਮੇਰੇ ਕਹਿਣ 'ਤੇ ਨਾ ਤਾਂ ਵੋਟਾਂ ਕੱਟੀਆਂ ਜਾ ਸਕਦੀਆਂ ਹਨ ਅਤੇ ਨਾ ਹੀ ਬਣਾਈਆਂ ਜਾ ਸਕਦੀਆਂ ਹਨ। ਇਹ ਸਾਰਾ ਕੰਮ ਚੋਣ ਕਮਿਸ਼ਨ ਅਤੇ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਹੁੰਦਾ ਹੈ, ਮੈਂ ਕੇਵਲ ਨਾਜਾਇਜ਼ ਅਤੇ ਫਰਜ਼ੀ ਵੋਟਾਂ ਵਿਰੁੱਧ ਕਾਰਵਾਈ ਦੀ ਗੱਲ ਕੀਤੀ ਸੀ। ਵੋਟਾਂ ਕਟਵਾਉਣ ਦੇ  ਬਿਆਨ 'ਤੇ ਡੂੰਘਾਈ ਨਾਲ ਸਪੱਸ਼ਟੀਕਰਨ ਦਿੰਦੇ ਹੋਏ ਰੇਣੁ ਕਸ਼ਯਪ ਨੇ ਕਿਹਾ ਕਿ ਉਨ੍ਹਾਂ ਦਾ ਇਸ਼ਾਰਾ ਸਿਰਫ਼ ਉਨ੍ਹਾਂ ਵੋਟਾਂ ਵੱਲ ਸੀ ਜੋ ਗਲਤ ਜਾਂ ਨਾਜਾਇਜ਼ ਤਰੀਕੇ ਨਾਲ, ਨਿਯਮਾਂ ਦੀ ਉਲੰਘਣਾ ਕਰਕੇ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਇੱਕ ਤੋਂ ਵੱਧ ਥਾਵਾਂ 'ਤੇ ਫਰਜ਼ੀ ਵੋਟਾਂ ਬਣਾਈਆਂ ਹਨ ਤਾਂ ਉਹ ਬਿਲਕੁਲ ਕੱਟੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ 20-25 ਹਜ਼ਾਰ ਵੋਟਾਂ ਕਟਵਾਉਣ ਦੇ ਅੰਕੜੇ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਵਿੱਚ ਆਧੁਨਿਕ ਤਕਨਾਲੋਜੀ (AI) ਜਾਂ ਵੀਡੀਓ ਐਡੀਟਿੰਗ ਰਾਹੀਂ ਬਿਆਨਾਂ ਨੂੰ ਕੱਟ-ਵੱਢ ਕੇ ਛੇੜਛਾੜ ਕੀਤੇ ਜਾਣ ਦਾ ਪੂਰਾ ਖ਼ਦਸ਼ਾ ਹੈ।ਜਿਸ ਦੀ ਉਹ ਜਾਂਚ ਵੀ ਕਰਵਾਉਣਗੇ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਦੂਸਰਾ ਪੱਖ 
ਉਧਰ ਹੀ ਦੂਜੇ ਪਾਸੇ ਜਦੋਂ ਇਸ ਸਾਰੇ ਮਾਮਲੇ ਸਬੰਧੀ ਦੀਨਾਨਗਰ ਦੇ ਐਸ.ਡੀ.ਐਮ. ਗਗਨਦੀਪ ਸਿੰਘ ਨੇ ਇਸ ਮਾਮਲੇ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਇਸ ਵੀਡੀਓ ਦੀ ਸੱਚਾਈ ਦੀ ਜਾਂਚ ਕਰ ਰਿਹਾ ਹੈ ਕਿ ਇਹ ਅਸਲੀ ਹੈ ਜਾਂ ਇਸ ਨਾਲ ਕੋਈ ਛੇੜਛਾੜ ਕੀਤੀ ਗਈ ਹੈ। ਇਸ ਤੋਂ ਇਲਾਵਾ, ਪ੍ਰਸ਼ਾਸਨ ਇਸ ਵੀਡੀਓ ਬਾਰੇ ਰੇਣੁ ਕਸ਼ਯਪ ਤੋਂ ਜਵਾਬ ਵੀ ਮੰਗ ਰਿਹਾ ਹੈ ਤਾਂ ਜੋ ਇਸ ਦੇ ਅਸਲ ਅਰਥ ਸਮਝੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਤੇ ਉਨ੍ਹਾਂ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਪਰ ਉਹ ਇਸ ਮਾਮਲੇ ਦਾ ਸੂਓ ਮੋਟੋ (Suo Motu) ਨੋਟਿਸ ਲੈ ਕੇ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News