ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ’ਚ ਸਾਬਕਾ ਸਬ-ਇੰਸਪੈਕਟਰ ਗ੍ਰਿਫਤਾਰ

Wednesday, Dec 18, 2024 - 06:29 PM (IST)

ਅੰਮ੍ਰਿਤਸਰ (ਇੰਦਰਜੀਤ)-ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਅੱਜ ਸੇਵਾਮੁਕਤ ਸਬ-ਇੰਸਪੈਕਟਰ ਦਲਜੀਤ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਸਬ-ਇੰਸਪੈਕਟਰ ਦਲਜੀਤ ਸਿੰਘ ਉਸ ਸਮੇਂ ਥਾਣਾ ਕੰਟੋਨਮੈਂਟ ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਜਦਕਿ ਇਸ ਸਮੇਂ ਉਹ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਂਦਰੀ ਜੇਲ ਅੰਮ੍ਰਿਤਸਰ ਵਿਚ ਬੰਦ ਸੀ, ਜਿੱਥੋਂ ਉਸ ਨੂੰ ਵਿਜੀਲੈਂਸ ਬਿਊਰੋ ਵਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਡੱਲੇਵਾਲ ਦੀ ਭੁੱਖ ਹੜਤਾਲ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਰ 'ਤਾ ਵੱਡਾ ਐਲਾਨ

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਵਿਚ ਜੋਗਾ ਸਿੰਘ ਨੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਨੇ ਆਪਣੀ ਤਤਕਾਲੀ ਤਾਇਨਾਤੀ ਦੌਰਾਨ ਸਾਲ 2017 ਵਿੱਚ ਅੰਮ੍ਰਿਤਸਰ ਕੰਟੋਨਮੈਂਟ ਥਾਣੇ ਵਿੱਚ ਦਰਜ ਐੱਫ. ਆਈ. ਆਰ ਵਿੱਚ ਉਸ ਦੇ ਪੁੱਤਰ ਨੂੰ ਬੇਕਸੂਰ ਸਾਬਤ ਕਰਨ ਬਦਲੇ ਇਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਉਕਤ ਸਾਬਕਾ ਪੁਲਸ ਮੁਲਾਜ਼ਮ ਨੇ ਸ਼ਿਕਾਇਤ ਕਰਤਾ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਸਨ। ਇਸ ਸਬੰਧੀ ਵਿਜੀਲੈਂਸ ਵੱਲੋਂ ਪਿਛਲੇ ਮਹੀਨੇ 28 ਨਵੰਬਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਅੱਤਵਾਦੀ ਪਾਸ਼ੀਆ ਦੇ ਰਾਡਾਰ ’ਤੇ, ਹੁਣ ਪੁਲਸ ਨਾਕਿਆਂ ’ਤੇ ਵੀ ਧਮਾਕੇ ਦੀ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News