ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

Friday, Aug 02, 2024 - 02:44 PM (IST)

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਤਰਸਿੱਕਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਇਹ ਵੀ ਪੜ੍ਹੋ- ਤਿੰਨ ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਖੌਫ਼ਨਾਕ ਅੰਜਾਮ, ਜਿਊਂਦੀ ਸਾੜ ਦਿੱਤੀ ਨਵ-ਵਿਆਹੁਤਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤ ਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News