ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਕੀਤੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਚੈਕਿੰਗ

07/06/2022 5:07:31 PM

ਗੁਰਦਾਸਪੁਰ (ਵਿਨੋਦ) - ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਅੱਜ ਗੁਰਦਾਸਪੁਰ ਜ਼ਿਲ੍ਹੇ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਕਾਲਾ ਅਫਗਾਨਾ ਕਸਬਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਡਿੱਪੂਆਂ ਦਾ ਨਿਰੀਖਣ ਕੀਤਾ ਅਤੇ ਡਿਪੂ ਹੋਲਡਰਾਂ ਨੂੰ ਕਣਕ ਦੀ ਗੁਣਵੱਤਾ, ਵਜ਼ਨ ਅਤੇ ਨਾ ਵਸੂਲੀ ਹੋਈ ਰਕਮ ਬਾਰੇ ਪੁੱਛਿਆ।

ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਅਤੇ ਇਸ ਐਕਟ ਤਹਿਤ ਲਾਭਪਾਤਰੀਆਂ ਨੂੰ ਅਨਾਜ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ ਦਾ ਜਿੰਮਾ ਸੌਂਪਿਆ ਗਿਆ। ਦੱਤ ਨੇ ਸਬੰਧਤ ਵਿਭਾਗ ਦੇ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਕਣਕ ਦੀ ਗੁਣਵੱਤਾ ਅਤੇ ਮਾਤਰਾ ਨੂੰ ਬਰਕਰਾਰ ਰੱਖਣ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਐਕਟ ਨੂੰ ਲਾਗੂ ਕਰਨ ਵਿੱਚ ਕੋਈ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰੇਕ ਲਾਭਪਾਤਰੀ ਲਈ 5 ਕਿਲੋਗ੍ਰਾਮ ਕਣਕ ਦਾ ਕੋਟਾ ਨਿਰਧਾਰਤ ਕੀਤਾ ਗਿਆ ਅਤੇ ਉਨ੍ਹਾਂ ਨੂੰ 6 ਮਹੀਨਿਆਂ ਦੇ ਸਟਾਕ ਵਜੋਂ 30 ਕਿਲੋਗ੍ਰਾਮ ਕਣਕ ਮਿਲ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਸਰਕਾਰੀ ਰਾਸ਼ਨ ਡਿਪੂ ਦੇ ਬਾਹਰ ਕੋਈ ਬੋਰਡ ਨਹੀਂ ਲੱਗਾ ਸੀ, ਜਿਸ ’ਤੇ ਕਮਿਸ਼ਨ ਮੈਂਬਰ ਦੱਤ ਨੇ ਸਾਰੇ ਡਿਪੂਆਂ ਦੇ ਬਾਹਰ ਬੋਰਡ ਲਾਉਣ ਲਈ ਕਿਹਾ। ਦੱਤ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਏ.ਐੱਫ.ਐੱਸ.ਓ ਅਤੇ ਇੰਸਪੈਕਟਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਦੱਤ ਨੇ ਕਣਕ ਪ੍ਰਾਪਤ ਕਰਨ ਆਏ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ।


rajwinder kaur

Content Editor

Related News