ਪੰਜਾਬ ’ਚ ਨਸ਼ਿਆਂ ਦੀ ਰੋਕਥਾਮ ਲਈ ਭਾਜਪਾ ਸ਼ੁਰੂ ਕਰੇਗੀ ਜਾਗਰੂਕ ਯਾਤਰਾ : ਵਿਜੈ ਰੂਪਾਨੀ
Thursday, Feb 23, 2023 - 11:23 AM (IST)
ਜੰਡਿਆਲਾ ਗੁਰੂ (ਸ਼ਰਮਾ/ਸੁਰਿੰਦਰ)- ਜੰਡਿਆਲਾ ਗੁਰੂ ਵਿਖੇ ਭਾਜਪਾ ਵਰਕਰਾਂ ਦੀ ਵਿਸ਼ਾਲ ਰੈਲੀ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਅਤੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਰੈਲੀ ਵਿਚ ਭਾਜਪਾ ਪੰਜਾਬ ਭਾਜਪਾ ਦੇ ਪ੍ਰੋਫ਼ੈਸਰ ਸਰਚਾਂਦ ਸਿੰਘ, ਕਾਰਜਕਰਨੀ ਮੈਂਬਰ ਰਾਜੀਵ ਕੁਮਾਰ ਮਾਣਾ, ਐੱਸ. ਸੀ. ਬੀ. ਸੀ. ਸੈੱਲ ਦੇ ਪ੍ਰਧਾਨ ਬਲਵਿੰਦਰ ਗਿੱਲ ਤੋਂ ਇਲਾਵਾ 7 ਜ਼ਿਲ੍ਹਿਆਂ ਦੇ ਭਾਜਪਾ ਦੇ ਅਹੁਦੇਦਾਰ ਹਾਜ਼ਰ ਹੋਏ।
ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ
ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਵਿਜੈ ਰੂਪਾਨੀ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਕੋਨੇ-ਕੋਨੇ ਵਿਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨ, ਵਪਾਰੀ ਮਜ਼ਦੂਰ ਆਦਿ ਵਰਗ ਦੇ ਲੋਕ ਭਾਜਪਾ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਨਸ਼ੇ ਦੀ ਹਾਲਤ ਤੋਂ ਬਹੁਤ ਚਿੰਤਤ ਹਨ, ਜਿਸ ਕਰ ਕੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਗੱਲ ’ਤੇ ਚਿੰਤਾ ਜ਼ਾਹਿਰ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਫ਼ਲ ਨਹੀਂ ਹੋ ਰਹੀ।
ਵਿਜੈ ਰੂਪਾਨੀ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਨੂੰ ਖਤਮ ਕਰਨ ਲਈ ਭਾਜਪਾ ਵਲੋਂ ਜਾਗਰੂਕ ਯਾਤਰਾ ਦਾ ਪ੍ਰੋਗਰਾਮ ਬਣਾਇਆ ਗਿਆ ਹੈ, ਜਿਸ ਤਹਿਤ ਭਾਜਪਾ ਵਰਕਰਾਂ ਵੱਲੋਂ ਪੰਜਾਬ ਦੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤੇ ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਦੇਸ਼ ਦੇ ਕੋਨੇ ਕੋਨੇ ਵਿਚ ਸਮਰਥਨ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।