ਵਿਕਰਮਜੀਤ ਸਾਹਨੀ ਨੇ ਬੀ.ਐਲ. ਸੰਤੋਸ਼ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਕੀਤਾ ਭੇਟ
Tuesday, Aug 25, 2026 - 08:43 PM (IST)
ਅੰਮ੍ਰਿਤਸਰ: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਮਾਡਲ ਭੇਟ ਕੀਤਾ।
ਜ਼ਿਕਰਯੋਗ ਹੈ ਕਿ ਵਿਕਰਮਜੀਤ ਸਾਹਨੀ ਪੰਜਾਬ ਵਿੱਚ ਸਮਾਜ ਭਲਾਈ ਦੇ ਕਾਰਜਾਂ ਵਿੱਚ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਸੂਬੇ ਵਿੱਚ ਕਈ ਹੁਨਰ ਵਿਕਾਸ ਕੇਂਦਰ (ਸਕਿੱਲ ਸੈਂਟਰ) ਤੇ ਨਸ਼ਾ ਮੁਕਤੀ ਕੇਂਦਰ ਚਲਾ ਰਹੇ ਹਨ। ਇਸ ਦੇ ਨਾਲ ਹੀ ਪਿਛਲੇ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਨੂੰ ਬਚਾਉਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦੇ ਕਾਰਜਾਂ ਵਿੱਚ ਵੀ ਉਨ੍ਹਾਂ ਨੇ ਬਹੁਤ ਹੀ ਸਰਗਰਮ ਭੂਮਿਕਾ ਨਿਭਾਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
