ਸਰਚ ਅਭਿਆਨ ਦੌਰਾਨ ਪੁਲਸ ਨੇ ਨੌਜਵਾਨ ਤੋਂ ਬਰਾਮਦ ਕੀਤਾ ਦੇਸੀ ਪਿਸਤੌਲ, 2 ਮੈਗਜ਼ੀਨ ਤੇ 3 ਰੌਂਦ

07/16/2022 5:58:33 PM

ਫਤਿਹਗੜ੍ਹ ਚੂੜੀਆਂ (ਸਾਰੰਗਲ) - ਅੱਜ ਐੱਸ.ਐੱਸ.ਪੀ ਬਟਾਲਾ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਦਿਆਂ ਚਲਾਏ ਗਏ ਸਰਚ ਅਭਿਆਨ ਦੌਰਾਨ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਇਕ ਨੌਜਵਾਨ ਕੋਲੋਂ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਐੱਚ.ਓ ਬਲਜੀਤ ਸਿੰਘ ਅਤੇ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ.ਐੱਚ.ਓ ਇੰਸਪੈਕਟਰ ਪ੍ਰਭਜੋਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਉਨ੍ਹਾਂ ਨੇ ਆਲਾ ਪੁਲਸ ਅਫ਼ਸਰਾਂ ਦੀਆਂ ਸਖ਼ਤ ਹਦਾਇਤਾਂ ’ਤੇ ਚੌਕੀ ਇੰਚਾਰਜ ਘਣੀਏ ਕੇ ਬਾਂਗਰ ਏ.ਐੱਸ.ਆਈ ਗੁਰਪ੍ਰੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਸ਼ਮਸ਼ੇਰਪੁਰ ਵਿਖੇ ਸਰਚ ਅਭਿਆਨ ਚਲਾਇਆ।

ਇਸ ਦੌਰਾਨ ਪੁਲਸ ਨੇ ਇਕ ਨੌਜਵਾਨ ਜੋ ਕਿ ਇਨੋਵਾ ਗੱਡੀ ’ਤੇ ਸਵਾਰ ਹੋ ਕੇ ਕਿਤੇ ਚੱਲਿਆ ਸੀ, ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਸ ਕੋਲੋਂ ਦੇਸੀ ਪਿਸਤੌਲ, 3 ਰੌਂਦ ਜ਼ਿੰਦਾ, 2 ਮੈਗਜ਼ੀਨ ਬਰਾਮਦ ਹੋਏ। ਉਕਤ ਪੁਲਸ ਅਫ਼ਸਰਾਂ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।


rajwinder kaur

Content Editor

Related News