ਪੱਟੀ ਦੇ 272 ਪਿੰਡਾਂ ’ਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ, ਰਾਜਪਾਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਕੀਤਾ ਰਿਵਿਊ
Tuesday, Jan 30, 2024 - 05:51 PM (IST)
ਅੰਮ੍ਰਿਤਸਰ (ਨੀਰਜ)- ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਲਈ ਕੰਮ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨ, ਜੋ ਕਿ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ਵਿੱਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਆਧਾਰ ’ਤੇ ਪਹਿਲੇ ਤਿੰਨ ਇਨਾਮ ਵੀ ਗਣਤੰਤਰ ਦਿਵਸ ਮੌਕੇ ਦੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਰਾਤ ਨੂੰ ਬਿਨਾਂ ਡਾਕਟਰ ਦੇ ਚਲਦੈ ਬਲੱਡ ਬੈਂਕ
ਡੀ. ਸੀ. ਘਣਸ਼ਿਆਮ ਥੋਰੀ ਨੇ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੀ ਸਮੀਖਿਆ ਕਰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਸੀ, ਗਣਤੰਤਰ ਦਿਵਸ ਮੌਕੇ ਵੰਡ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ
ਉਨ੍ਹਾਂ ਕਿਹਾ ਕਿ ਪੁਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ’ਤੇ ਨਿਗਾ ਰੱਖਣ ਤੇ ਡਰੋਨ ਆਦਿ ਦੀ ਆਮਦ ’ਤੇ ਇਸ ਦੀ ਸੂਹ ਤੁਰੰਤ ਪੁਲਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ, ਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ 36 ਪਿੰਡਾਂ ਵਿੱਚੋਂ 19 ਪਿੰਡਾਂ ਵਿੱਚ ਸਾਂਝੇ ਜਲ ਤਲਾਬ ਬਣਾ ਦਿੱਤੇ ਗਏ ਹਨ ਅਤੇ 10 ਸਰਹੱਦੀ ਪਿੰਡਾਂ ਵਿੱਚ ਲੋਕਾਂ ਦੇ ਬੈਠਣ ਲਈ ਮਾਡਰਨ ਸੱਥਾਂ ਵੀ ਬਣਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਬਾਰਡਰ ਸਕਿਓਰਟੀ ਫੋਰਸ ਦੇ ਅਧਿਕਾਰੀਆਂ ਨਾਲ ਕੀਤੇ ਜਾਣ ਵਾਲੇ ਸਾਂਝੇ ਕੰਮਾਂ ਦੀ ਸਮੀਖਿਆ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8