ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਪਿੰਡ ਵਾਸੀਆਂ ਦਾ ਫੁੱਟਿਆ ਗੁੱਸਾ, ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ
Monday, Jan 26, 2026 - 12:31 PM (IST)
ਗੁਰੂ ਕਾ ਬਾਗ(ਭੱਟੀ)- ਪਿੰਡ ਕੋਟਲਾ ਗੁੱਜਰਾਂ ਦੇ ਲੋਕਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਮਜੀਠਾ ਭਾਈ ਕੁਲਵੰਤ ਸਿੰਘ ਕੋਟਲਾ ਗੁੱਜਰਾਂ ਦੀ ਅਗਵਾਈ ਹੇਠ ਰੇਲਵੇ ਫਾਟਕ ਨੇੜੇ ਸੜਕ ਦੇ ਉੱਪਰ ਖੜ੍ਹੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਇਸ ਮੌਕੇ ਭਾਈ ਕੋਟਲਾ ਨੇ ਦੱਸਿਆ ਕਿ ਮਜੀਠਾ ਵਾਲੀ ਸਾਈਡ ਤੋਂ ਕੋਟਲਾ ਗੁੱਜਰਾਂ ਨੂੰ ਆਉਂਦੀ ਇਹ ਸੜਕ ਜੋ ਰੇਲਵੇ ਫਾਟਕ ਨੇੜੇ ਸੂਏ ਦੇ ਪੁੱਲ ਤੋਂ ਪਾਰ ਕਾਲੋਨੀਆਂ ਵੱਲ ਜਾਂਦੀ ਹੈ, ਉੱਥੇ ਹਾਲਤ ਬਹੁਤ ਖ਼ਰਾਬ ਹੈ। ਇਨ੍ਹਾਂ ਕਾਲੋਨੀਆਂ ’ਚ ਤਕਰੀਬਨ 100 ਦੇ ਕਰੀਬ ਘਰ ਅਤੇ ਗੁੱਜਰਾਂ ਦੇ ਡੇਰੇ ਹਨ। ਇਹ ਸੜਕ ਪੰਧੇਰਾ ਅਤੇ ਮਜੀਠਾ ਨੂੰ ਵੀ ਜੋੜਦੀ ਹੈ, ਪਰ ਇਸ ਉੱਪਰ 2 ਤੋਂ 3 ਫੁੱਟ ਦੇ ਕਰੀਬ ਪਾਣੀ ਖੜ੍ਹਾ ਹੈ। ਆਸੇ-ਪਾਸੇ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਸੜਕ ਪੂਰੀ ਤਰ੍ਹਾਂ ਬੈਠ ਗਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਸਭ ਸੜਕਾਂ ਅਤੇ ਰਸਤੇ ਪੱਕੇ ਕਰ ਦਿੱਤੇ ਗਏ ਹਨ, ਪਰ ਹਕੀਕਤ ’ਚ ਪਿੰਡ ਦੇ ਲੋਕ ਲੰਮੇ ਸਮੇਂ ਤੋਂ ਵਿਕਾਸ ਨੂੰ ਤਰਸ ਰਹੇ ਹਨ। ਗੰਦਾ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਵੜ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਸਬੰਧੀ ਤੁਰੰਤ ਹੁਕਮ ਜਾਰੀ ਕਰ ਕੇ ਕਾਰਵਾਈ ਨਾ ਕੀਤੀ, ਤਾਂ ਆਉਣ ਵਾਲੇ ਦਿਨਾਂ ’ਚ ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਰੋਡ ਨੂੰ ਮੁਕੰਮਲ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਇਸ ਮੌਕੇ ਹਰਬਖਸ਼ ਸਿੰਘ ਭੁੱਲਰ, ਬਲਰਾਜ ਸਿੰਘ, ਗੁਰਚਰਨ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਬਲਦੇਵ ਸਿੰਘ ਗਿੱਲ, ਕਰਨ ਸ਼ੇਰ ਗਿੱਲ, ਸੁਖਦੇਵ ਸਿੰਘ ਰੰਗਰੇਟਾ, ਗੁਰਵਿੰਦਰ ਸਿੰਘ, ਕਾਲਾ ਸਿੰਘ ਰੰਗਰੇਟਾ ਤੇ ਬਲਵਿੰਦਰ ਸਿੰਘ ਰੰਗਰੇਟਾ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
