ਪਿੰਡ ਕੋਟ ਧਰਮਚੰਦ ਕਲਾ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਈ ਹੈਰੋਇਨ, ਰੌਂਦ, ਰਿਵਾਲਵਰ, ਲਾਹਣ ਤੇ ਸ਼ਰਾਬ

07/11/2022 12:02:35 PM

ਝਬਾਲ (ਨਰਿੰਦਰ) - ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਤਹਿਤ ਅੱਜ ਝਬਾਲ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਅਤੇ ਇਕਸਾਈਜ ਵਿਭਾਗ ਦੇ ਇੰਸਪੈਕਟਰ ਜਤਿੰਦਰ ਸਿੰਘ, ਇੰਸਪੈਕਟਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਪਿੰਡ ਕੋਟਧਰਮਚੰਦ ਕਲਾ ਵਿਖੇ ਤਲਾਸ਼ੀ ਲਈ ਗਈ। 

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਪੁਲਸ ਨੇ ਜਦੋਂ ਪਿੰਡ ਵਿੱਚ ਪਸ਼ੂਆਂ ਵਾਲੇ ਪੱਠਿਆਂ ਦੇ ਅਚਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਭਾਰੀ ਮਾਤਰਾ ਵਿੱਚ ਹੈਰੋਇਨ, ਇਕ ਰਿਵਾਲਵਰ, ਜਿੰਦਾ ਰਾਊਂਡ ਅਤੇ ਵੱਡੀ ਤਾਦਾਦ ਵਿੱਚ ਸ਼ਰਾਬ ਤੇ ਲਾਹਣ ਬਰਾਮਦ ਕੀਤੀ। ਪੁਲਸ ਨੇ ਉਕਤ ਸਾਰੇ ਸਾਮਾਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਡੀ.ਐੱਸ.ਪੀ. ਕੰਵਲਜੀਤ ਸਿੰਘ ਵੀ ਹਾਜ਼ਰ ਸਨ।

rajwinder kaur

This news is Content Editor rajwinder kaur