ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ

01/04/2020 12:38:07 PM

ਵਲਟੋਹਾ (ਬਲਜੀਤ) : ਥਾਣਾ ਵਲਟੋਹਾ ਅਧੀਨ ਪੈਂਦੇ ਪਿੰਡ ਮੰਡੀ ਵਿਖੇ ਇਕ ਗਰੀਬ ਪਰਿਵਾਰ ਦੀ ਨਾਬਾਲਗ ਲੜਕੀ ਨੂੰ ਨਾਲ ਲਗਦੇ ਪਿੰਡ ਦੇ ਇਕ ਨੌਜਵਾਨ ਵਲੋਂ ਵਰਗਲਾ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਰੋਮਾ (ਕਾਲਪਨਿਕ ਨਾਂ) ਜੋ ਰਾਤ ਨੂੰ ਘਰੋਂ ਅਚਾਨਕ ਗਾਇਬ ਹੋ ਗਈ ਅਤੇ ਇਸ ਦਾ ਸਾਨੂੰ ਪਤਾ ਲੱਗਾ ਤਾਂ ਅਸੀਂ ਆਪਣੀ ਲੜਕੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਜਦ ਉਹ ਲੜਕੀ ਸਾਨੂੰ ਨਾ ਮਿਲੀ ਤਾਂ ਸਾਨੂੰ ਸਾਡੇ ਪਿੰਡ ਦੇ ਨਾਲ ਲਗਦੇ ਪਿੰਡ ਦਾਸੂਵਾਲ ਦੇ ਇਕ ਨੌਜਵਾਨ 'ਤੇ ਸ਼ੱਕ ਹੋਇਆ ਕਿ ਇਹ ਨੌਜਵਾਨ ਸਾਡੀ ਲੜਕੀ ਨੂੰ ਵਰਗਲਾ ਕੇ ਕਿਤੇ ਲੈ ਗਿਆ ਹੈ, ਜਿਸ ਦੀ ਇਤਲਾਹ ਅਸੀਂ ਤੁਰੰਤ ਪੁਲਸ ਥਾਣਾ ਵਲਟੋਹਾ ਵਿਖੇ ਦਿੱਤੀ। ਜਿਸ 'ਤੇ ਕਾਰਵਾਈ ਕਰਦੇ ਹੋਏ ਥਾਣਾ ਵਲਟੋਹਾ ਪੁਲਸ ਦੇ ਏ. ਐੱਸ. ਆਈ. ਕੇਵਲ ਸਿੰਘ ਦੀ ਨਿਗਰਾਨੀ ਹੇਠ ਉਕਤ ਵਿਅਕਤੀ ਦੇ ਘਰ ਪਿੰਡ ਦਾਸੂਵਾਲ ਵਿਖੇ ਛਾਪੇਮਾਰੀ ਕੀਤੀ।

ਇਸ ਸਬੰਧੀ ਥਾਣਾ ਵਲਟੋਹਾ ਵਿਖੇ ਤਾਇਨਾਤ ਡਿਊਟੀ ਇੰਚਾਰਜ ਏ. ਐੱਸ. ਆਈ. ਕੇਵਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਪਿੰਡ ਮੰਡੀ ਵਲੋਂ ਸਾਨੂੰ ਇਤਲਾਹ ਦਿੱਤੀ ਗਈ ਸੀ ਕਿ ਉਸ ਦੀ ਲੜਕੀ ਨੂੰ ਘਰੋਂ ਪਿੰਡ ਦਾਸੂਵਾਲ ਦਾ ਇਕ ਨੌਜਵਾਨ ਵਰਗਲਾ ਕੇ ਲੈ ਗਿਆ ਹੈ। ਜਿਸ 'ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਕਾਬੂ ਕਰ ਕੇ ਲੜਕੀ ਨੂੰ ਉਸ ਪਾਸੋਂ ਬਰਾਮਦ ਕਰ ਲਿਆ ਹੈ ਅਤੇ ਉਕਤ ਵਿਅਕਤੀ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News