ਦੀਨਾਨਗਰ ''ਚ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਭਾਜਪਾ ਵਿਰੁੱਧ ਜ਼ਬਰਦਸ਼ਤ ਮੁਜ਼ਾਹਰਾ

Thursday, May 01, 2025 - 08:54 PM (IST)

ਦੀਨਾਨਗਰ ''ਚ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਭਾਜਪਾ ਵਿਰੁੱਧ ਜ਼ਬਰਦਸ਼ਤ ਮੁਜ਼ਾਹਰਾ

ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਭਾਜਪਾ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਡਾਕੇ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਅੱਜ ਦੀਨਾਨਗਰ ਵਿਖੇ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਦਾ ਵਿਰੋਧ ਕਰਦਿਆਂ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਦਿੱਲੀ ਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਖੋਹਣ ਲਈ ਪੰਜਾਬ ਖਿਲਾਫ਼ ਇੱਕਜੁੱਟ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਪੰਜਾਬ ਸਰਕਾਰ ਨੂੰ ਜੋ ਚਾਰਾਜੋਈ ਕਰਨੀ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਭਾਜਪਾ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸ ਮਾਮਲੇ ਵਿੱਚ ਧਾਰੀ ਚੁੱਪੀ ਬਾਰੇ ਵੀ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਸੂਬਾ ਵਿਰੋਧੀ ਗਰਦਾਨਿਆ ਹੈ।

ਚੇਅਰਮੈਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਉਤੇ ਕੇਂਦਰ ਦੀਆਂ ਸਰਕਾਰਾਂ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਵੀ ਡਾਕਾ ਮਾਰਨ ਦੀਆਂ ਚਾਲਾਂ ਚੱਲੀਆਂ ਹਨ। ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲੀ ਗਈ ਹੈ ਜਿਸ ਨੂੰ ਕਤਈ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਜ਼ਬਰਦਸ਼ਤ ਰੋਸ ਮੁਜ਼ਾਹਰੇ ਦੌਰਾਨ ਜਿੱਥੇ ਭਾਜਪਾ ਵਿਰੋਧੀ ਨਾਅਰੇ ਲਗਾਏ ਗਏ ਓਥੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦਾ ਪੁਤਲਾ ਵੀ ਫੂਕਿਆ ਗਿਆ। ਇਸ ਰੋਸ ਧਰਨੇ ਦੌਰਾਨ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਆਮ ਲੋਕ ਵੀ ਸ਼ਾਮਲ ਸਨ।


author

Rakesh

Content Editor

Related News