ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਵਿਸ਼ਾਲ ਨਗਰ ਕੀਰਤਨ
Tuesday, Jan 16, 2024 - 07:12 PM (IST)
ਅੰਮ੍ਰਿਤਸਰ (ਸਰਬਜੀਤ)- ਸਾਹਿਬੇਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ, ਚਾਰ ਸਾਹਿਬਜ਼ਾਦਿਆਂ ਦੀ ਅਗਵਾਹੀ ਹੇਠ ਕੱਢਿਆ ਗਿਆ।
ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ
ਇਹ ਨਗਰ ਕੀਰਤਨ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੇਖ-ਰੇਖ ਵਿੱਚ ਕੱਢਿਆ ਗਿਆ । ਇਹ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਲੰਗਰ ਹਾਲ ਦੇ ਰਸਤੇ ਭਾਜੀ ਗਲਿਆਰਾਂ ਤੋਂ ਹੁੰਦੇ ਹੋਏ ਘੰਟਾ ਘਰ ਚੌਂਕ ਦੇ ਰਸਤੇ ਬਾਜ਼ਾਰ ਪਾਪੜਾਂ ਵਾਲਾ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਅੰਦਰੂਨ ਬਾਜ਼ਾਰਾਂ ਦੇ ਰਸਤੇ ਹੁੰਦੇ ਹੋਏ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 'ਅਯੁੱਧਿਆ ਨਹੀਂ ਜਾਣਗੇ' ਵਾਲੀ ਪੋਸਟ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫ਼ੀ
ਨਗਰ ਕੀ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਤੇ ਸੇਵਾ ਨਿਭਾਈ ਗਈ। ਇਸ ਨਗਰ ਕੀਰਤਨ ਵਿੱਚ ਵੱਖ-ਵੱਖ ਗਤਕਾਂ ਪਾਰਟੀਆਂ ,ਬੈਂਡ ਪਾਰਟੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਸਕਤੱਰ ਗੁਰਿੰਦਰ ਸਿੰਘ, ਮੈਨੇਜਰ ਜਸਪਾਲ ਸਿੰਘ, ਨਿਸ਼ਾਨ ਸਿੰਘ ,ਇਕਬਾਲ ਸਿੰਘ ,ਮੁਖੀ ਨਰਿੰਦਰ ਸਿੰਘ, ਐਡੀਸ਼ਨਲ ਮੈਨੇਜਰ ਯੁਵਰਾਜ ਸਿੰਘ, ਬਗੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8