ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
Thursday, Oct 15, 2026 - 04:37 PM (IST)
ਗੁਰਦਾਸਪੁਰ(ਹਰਮਨ, ਗੋਰਾਇਆ, ਵਿਨੋਦ)- ਹਰਬੰਸ ਸਿੰਘ ਲੇਖੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ, ਗੁਰਦਾਸਪੁਰ ਵੀ ਮੌਜੂਦ ਸੀ। ਇਸ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਪ੍ਰਬੰਧ ਦਾ ਜਾਇਜ਼ਾ ਲਿਆ ਗਿਆ ਅਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਸੁਰੱਖਿਆ ਉਪਕਰਨਾਂ ਦਾ ਜ਼ਾਇਜਾ ਲਿਆ ਗਿਆ। ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਆਪਣੇ ਦੌਰੇ ਦੌਰਾਨ ਉਹਨਾਂ ਨੇ ਜੇਲ੍ਹ ਵਿੱਚ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ। ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਵੀ ਜਾਗਰੁਕ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਿਸ ਵੀ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ, ਦਫਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚੋਂ ਮੁਫਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।
ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ, ਸਾਫ ਸਫਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਪ੍ਰਬੰਧ ਦਾ ਨਿਰੀਖਣ ਕਰਨਾ, ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣਾ ਅਤੇ ਉਨਾਂ ਨੂੰ ਨਿਆਂ ਤੱਕ ਪਹੁੰਚ ਯਕੀਨੀ ਬਣਾਉਣਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
