ਵੋਟ ਪਾਉਂਦਿਆਂ ਦੀ ਫੋਟੋ ਖਿੱਚ ਸੋਸ਼ਲ ਮੀਡੀਆ ’ਤੇ ਕੀਤੀ ਵਾਇਰਲ, ਇਕ ਨਾਮਜ਼ਦ

Saturday, Mar 12, 2022 - 04:35 PM (IST)

ਵੋਟ ਪਾਉਂਦਿਆਂ ਦੀ ਫੋਟੋ ਖਿੱਚ ਸੋਸ਼ਲ ਮੀਡੀਆ ’ਤੇ ਕੀਤੀ ਵਾਇਰਲ, ਇਕ ਨਾਮਜ਼ਦ

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਥਾਣਾ ਵਲਟੋਹਾ ਪੁਲਸ ਨੇ ਵੋਟ ਪਾਉਣ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਐਡਵੋਕੇਟ ਸੁਰਿੰਦਰਪਾਲ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਮਨਾਵਾਂ ਨੇ ਦੱਸਿਆ ਕਿ 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਸ਼ਿੰਦਰਪਾਲ ਸਿੰਘ ਪੁੱਤਰ ਫਤਿਹ ਸਿੰਘ ਵਾਸੀ ਵਲਟੋਹਾ ਨੇ ਵੋਟ ਪਾਉਣ ਮੌਕੇ ਆਪਣੀ ਫੋਟੋ ਖਿੱਚ ਲਈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਇਸ ਤੋਂ ਬਾਅਦ ਉਸ ਨੇ ਫੇਸਬੁੱਕ ਆਈ. ਡੀ. ਰਾਹੀਂ ਸੋਸ਼ਲ ਮੀਡੀਆ ’ਤੇ ਫੋਟੋ ਵਾਇਰਲ ਕਰ ਦਿੱਤੀ, ਜਦਕਿ ਪੋਲਿੰਗ ਬੂਥ ’ਤੇ ਮੋਬਾਇਲ ਫੋਨ ਨਾਲ ਲਿਜਾਣਾ ਗੈਰ ਕਾਨੂੰਨੀ ਹੈ। ਉਕਤ ਵਿਅਕਤੀ ਨੇ ਅਜਿਹਾ ਕਰਕੇ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਇਸ ਸਬੰਧੀ ਏ.ਐੱਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਸ਼ਿੰਦਰਪਾਲ ਸਿੰਘ ਪੁੱਤਰ ਫਤਿਹ ਸਿੰਘ ਵਾਸੀ ਵਲਟੋਹਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ


author

rajwinder kaur

Content Editor

Related News