ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

Tuesday, Nov 19, 2024 - 04:48 PM (IST)

ਗੁਰਦਾਸਪੁਰ(ਹਰਮਨ)- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 20 ਨਵੰਬਰ, ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ’ਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਇਹ ਵੀ ਪੜ੍ਹੋ- ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਸੜਕ 'ਤੇ ਪੈ ਗਈਆਂ ਭਾਜੜਾਂ

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ’ਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫ਼ੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਚੋਣ ਫ਼ੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫ਼ੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ.ਪੀ. ਐੱਮ.ਐੱਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਇਹ ਵੀ ਪੜ੍ਹੋ- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News