ਰਾਵੀ ਦਰਿਆ ਤੋਂ ਪਾਰਲੇ ਪਾਸੇ ਵੱਲ ਕਈ ਸਾਲਾਂ ਬਾਅਦ ਵੋਟ ਫੀਸਦੀ ''ਚ ਵੇਖਿਆ ਗਿਆ ਵਾਧਾ

06/02/2024 5:23:19 PM

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੰਜ ਪਿੰਡਾਂ ਅਤੇ ਇੱਕ ਪਿੰਡ ਹਲਕਾ ਭੋਆ ਅਧੀਨ ਆਉਂਦੇ ਅੰਦਰ ਪਿਛਲੇ ਕਈ ਸਾਲਾਂ ਬਾਅਦ ਵੋਟ ਫੀਸਦੀ ਵਿੱਚ ਵਾਧਾ ਵੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡ ਤੂਰ ਤੇ ਭਰਿਆਲ ਬੂਥ ਨੰਬਰ 01 ,02 ਵਿਧਾਨ ਸਭਾ ਹਲਕਾ ਦੀਨਾਨਗਰ ਜਿੰਨਾ ਵੱਲੋਂ ਪਿਛਲੀਆਂ ਚੋਣਾਂ ਦਾ ਬਾਈਕਾਟ ਕੀਤਾ ਗਿਆ ਸੀ । 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ 50.33 ਫ਼ੀਸਦੀ ਵੋਟਿੰਗ ; ਪੰਜਾਬ ਦੇ 13 ਹਲਕਿਆਂ 'ਚੋਂ ਸਭ ਤੋਂ ਘੱਟ

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ  ਵਿਸ਼ੇਸ਼ ਸਾਰੰਗਲ  ਦੀ ਅਗਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਦੀਨਾਨਗਰ  ਗੁਰਦੇਵ ਸਿੰਘ ਧਾਮ ਐੱਸ.ਡੀ.ਐੱਮ( ਪੀ. ਸੀ. ਐੱਸ) ਦੇ ਯਤਨਾਂ ਸਦਕਾ ਅਤੇ ਸਵੀਪ ਟੀਮ ਦੇ ਨੋਡਲ ਅਫ਼ਸਰ  ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ,ਗੁਰਦਾਸਪੁਰ ਆਦਿ ਦੇ ਯਤਨ ਸਦਕਾ ਇਸ ਵਾਰ ਕ੍ਰਮਵਾਰ ਵੋਟ 63.33 ਫੀਸਦੀ ਅਤੇ  53.24 ਫੀਸਦੀ ਹੋਣ ਦਾ ਵੇਰਵਾ ਦੱਸਿਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਲਸਿਆਣ ਵਿਖੇ ਵੀ 55 ਫੀਸਦੀ ਤੋਂ ਵੱਧ ਵੋਟਿੰਗ ਹੋਈ ਦੱਸੀ ਜਾ ਰਹੀ ਹੈ ਜੇਕਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਸਮੇਂ ਸਿਰਫ 1-2 ਫੀਸਦੀ ਪੋਲਿੰਗ ਹੋਈ ਪਰ ਇਸ ਵਾਰ ਪ੍ਰਸ਼ਾਸਨ ਵੱਲੋਂ ਵਾਰ -ਵਾਰ ਕੈਂਪ ਲਗਾਕੇ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ ਸੀ ।

ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਲੋਕ ਸਭਾ ਉਮੀਦਵਾਰਾਂ ਲਈ ਜਾਰੀ ਕੀਤੇ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News