ਗੁਰਦਾਸਪੁਰ ''ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ

Monday, Sep 14, 2026 - 05:39 PM (IST)

ਗੁਰਦਾਸਪੁਰ ''ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਆਦਿੱਤਿਆ ਉੱਪਲ, ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ 7 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ (SIR-2026) ਤਹਿਤ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਹਫ਼ਤਾਵਾਰੀ ਲਿਸਟਾਂ (ਫ਼ਾਰਮ 9, 10, 11, 11A ਅਤੇ 11B) ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ ਹਨ। 

ਇਹ ਵੀ ਪੜ੍ਹੋ-ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

ਇਸ ਪ੍ਰਕਿਰਿਆ ਤਹਿਤ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 004-ਗੁਰਦਾਸਪੁਰ, ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 005-ਦੀਨਾ ਨਗਰ, ਸਹਾਇਕ ਕਮਿਸ਼ਨਰ (ਜਨਰਲ), ਗੁਰਦਾਸਪੁਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 006-ਕਾਦੀਆਂ, ਕਮਿਸ਼ਨਰ ਨਗਰ ਨਿਗਮ ਬਟਾਲਾ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 007-ਬਟਾਲਾ, ਉਪ ਮੰਡਲ ਮੈਜਿਸਟ੍ਰੇਟ ਬਟਾਲਾ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 008-ਸ੍ਰੀ ਹਰਗੋਬਿੰਦਪੁਰ (ਅ.ਜ.), ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 009-ਫ਼ਤਿਹਗੜ੍ਹ ਚੂੜੀਆਂ ਅਤੇ ਉਪ ਮੰਡਲ ਮੈਜਿਸਟ੍ਰੇਟ- ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 010-ਡੇਰਾ ਬਾਬਾ ਨਾਨਕ ਵੱਲੋਂ ਆਪਣੇ-ਆਪਣੇ ਹਲਕਿਆਂ ਵਿੱਚ ਇਹ ਲਿਸਟਾਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਗਈਆਂ ਹਨ। 

 ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 12 ਸਤੰਬਰ 2026 ਤੱਕ ਪ੍ਰਾਪਤ ਹੋਏ ਸਮੂਹ ਫ਼ਾਰਮਾਂ ਦੀ 100% ਡਿਜੀਟਾਈਜ਼ੇਸ਼ਨ (ECINET 'ਤੇ ਅੱਪਲੋਡ) ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਸਮੇਂ-ਸਮੇਂ 'ਤੇ ਇਹ ਸੂਚੀਆਂ ਰਾਜਨੀਤਿਕ ਦਲਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News