ਵੋਟਰ ਵੈਰੀਫਿਕੇਸ਼ਨ ਹਿੱਤ ਬੀ. ਐੱਲ. ਓਜ਼ ਵੱਲੋਂ ਕੀਤਾ ਜਾਵੇਗਾ ਡੋਰ-ਟੂ-ਡੋਰ ਸਰਵੇ: ਜ਼ਿਲ੍ਹਾ ਚੋਣ ਅਫ਼ਸਰ

Saturday, Jul 15, 2023 - 02:21 PM (IST)

ਵੋਟਰ ਵੈਰੀਫਿਕੇਸ਼ਨ ਹਿੱਤ ਬੀ. ਐੱਲ. ਓਜ਼ ਵੱਲੋਂ ਕੀਤਾ ਜਾਵੇਗਾ ਡੋਰ-ਟੂ-ਡੋਰ ਸਰਵੇ: ਜ਼ਿਲ੍ਹਾ ਚੋਣ ਅਫ਼ਸਰ

ਪਠਾਨਕੋਟ (ਸ਼ਾਰਦਾ)- ਪਠਾਨਕੋਟ ਦੇ ਹਰਬੀਰ ਸਿੰਘ ਜੀ (ਆਈ. ਏ. ਐੱਸ.) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਯੋਗਤਾ 1 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚਲੇ ਸਮੁੱਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001 ਸੁਜਾਨਪੁਰ, 002 ਭੋਂਆ (ਅ. ਜ.), 003-ਪਠਾਨਕੋਟ) ’ਚ 21 ਜੁਲਾਈ 2023 ਤੋਂ 21 ਅਗਸਤ 2023 ਤੱਕ ਬੀ. ਐੱਲ. ਓਜ਼ ਦੁਆਰਾ ਮੌਜੂਦਾ ਵੋਟਰ ਸੂਚੀ ’ਚ ਦਰਜ ਵੋਟਰਾਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਹਿੱਤ ਡੋਰ-ਟੂ-ਡੋਰ ਸਰਵੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਡੋਰ-ਟੂ-ਡੋਰ ਸਰਵੇ ਦੌਰਾਨ ਬੀ. ਐੱਲ. ਓਜ਼. ਵੱਲੋਂ ਜਿਥੇ ਵੋਟਰਾਂ ਦੀ ਬੀ. ਐੱਲ. ਓ. ਐਪ ਦੇ ਮਾਧਿਅਮ ਨਾਲ ਵੋਟਰ ਵੈਰੀਫਿਕੇਸ਼ਨ ਕੀਤੀ ਜਾਵੇਗੀ, ਉਥੇ ਹੀ 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਸਬੰਧੀ ਫਾਰਮ ਵੀ ਇਕੱਤਰ ਕੀਤੇ ਜਾਣਗੇ। ਇਸ ਤੋਂ ਇਲਾਵਾ ਯੋਗਤਾ 1 ਅਕਤੂਬਰ 2023, 1 ਅਪ੍ਰੈਲ 2024, 1 ਜੁਲਾਈ 2024, ਅਤੇ 1 ਅਕਤੂਬਰ 2024 ਦੇ ਆਧਾਰ ’ਤੇ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਉਨ੍ਹਾਂ ਦੇ ਵੇਰਵੇ ਐਡਵਾਂਸ ’ਚ ਹੀ ਇਕੱਤਰ ਕੀਤੇ ਜਾਣਗੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਡਿਪਟੀ ਕਮਿਸ਼ਨਰ ਪਠਾਨਕੋਟ ਜੀ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ/ਵਿਅਕਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੀ. ਐੱਲ. ਓਜ਼ ਦੁਆਰਾ ਵੋਟਰ ਵੈਰੀਫਿਕੇਸ਼ਨ ਕਰਨ ਲਈ ਕੀਤੇ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਦੌਰਾਨ ਉਨ੍ਹਾਂ ਨੂੰ ਆਪਣਾ ਪੂਰਨ ਸਹਿਯੋਗ ਦਿਤਾ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਇਟੀਜ਼, ਐੱਨ. ਜੀ. ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ 01. 01.2024 ਦੇ ਆਧਾਰ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ’ਚ ਕਰਵਾਈਆਂ ਜਾ ਰਹੀਆਂ ਪ੍ਰੀ-ਰਵੀਜ਼ਨ ਗਤੀਵਿਧੀਆਂ (ਡੋਰ-ਟੂ-ਡੋਰ ਸਰਵੇ ਅਤੇ ਪੋਲਿੰਗ ਸਟੇਸ਼ਨਾਂ ਦੀ ਫੈਸ਼ਨਾਲਾਈਜ਼ੇਸ਼ਨ ) ’ਚ ਜ਼ਿਲ੍ਹਾ ਪ੍ਰਸ਼ਾਸਨ, ਬੀ. ਐੱਲ. ਓਜ਼ ਸੁਪਰਵਾਈਜ਼ਰ, ਸਵੀਪ ਨੋਡਲ ਅਫਸਰਾਂ, ਸਕੂਲਾਂ ਕਾਲਜਾਂ ਦੇ ਨੋਡਲ ਅਫਸਰਾਂ/ਕੈਂਪਸ ਅੰਬੈਸਡਰਾਂ ਈ. ਐੱਲ. ਸੀ. ਕਲੱਬਾਂ, ਚੋਣ ਪਾਠਸ਼ਾਲਾ ਅਤੇ ਵੋਟਰ ਜਾਗਰੂਕਤਾ ਮੰਚ ਦੇ ਇੰਚਾਰਜਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ’ਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰਡ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News