ਹੁਣ ਵੋਟਰ ਸੋਸ਼ਲ ਮੀਡੀਆ ਰਾਹੀਂ ਲੈ ਸਕਣਗੇ ਚੋਣ ਵਿਭਾਗ ਸਬੰਧੀ ਹਰ ਤਾਜ਼ਾ ਜਾਣਕਾਰੀ, ਜਾਣੋ ਕਿਵੇਂ

Thursday, Sep 25, 2025 - 10:58 AM (IST)

ਹੁਣ ਵੋਟਰ ਸੋਸ਼ਲ ਮੀਡੀਆ ਰਾਹੀਂ ਲੈ ਸਕਣਗੇ ਚੋਣ ਵਿਭਾਗ ਸਬੰਧੀ ਹਰ ਤਾਜ਼ਾ ਜਾਣਕਾਰੀ, ਜਾਣੋ ਕਿਵੇਂ

ਅੰਮ੍ਰਿਤਸਰ (ਨੀਰਜ)-ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸੱਪਸ਼ਟ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਲੋਕ ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂਟਿਊਬ ’ਤੇ ਉਪਲੱਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ ਅਤੇ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਲੈ ਸਕਣਗੇ। ਸਿਰਫ਼ ਕਿਊ. ਆਰ. ਕੋਡ ਸਕੈਨ ਕਰ ਕੇ ਇਹ ਅਕਾਊਂਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅਪਡੇਟਸ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ। ਇਸ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਅਤੇ ਸਰਗਰਮ ਰੱਖਿਆ ਗਿਆ ਹੈ। ਇਹ ਲੋਕਾਂ ਨੂੰ ਸਟੀਕ ਜਾਣਕਾਰੀ ਦੇਣ ਲਈ ਇਕ ਅਹਿਮ ਉਪਰਾਲਾ ਹੈ, ਨਾਗਰਿਕਾ ਨੂੰ ਵੱਧ ਤੋਂ ਵੱਧ ਇਸ ਨਾਲ ਜੁੜ ਕੇ ਇਸ ਦਾ ਲਾਹਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News