ਬਲਾਕ ਦੌਰਾਗਲਾ ਦੇ ਪਿੰਡ ਦਬੂੜੀ, ਸੇਖਾ ਤੇ ਧੂਤ ਵਿੱਚ ਵੋਟਿੰਗ ਜਾਰੀ, ਪੋਲਿੰਗ ਬੂਥਾਂ ’ਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ

Sunday, Dec 14, 2025 - 11:32 AM (IST)

ਬਲਾਕ ਦੌਰਾਗਲਾ ਦੇ ਪਿੰਡ ਦਬੂੜੀ, ਸੇਖਾ ਤੇ ਧੂਤ ਵਿੱਚ ਵੋਟਿੰਗ ਜਾਰੀ, ਪੋਲਿੰਗ ਬੂਥਾਂ ’ਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ

ਦੌਰਾਗਲਾ (ਨੰਦਾ) - ਦੀਨਾਨਗਰ ਜ਼ੋਨ-3 ਅਧੀਨ ਆਉਂਦੀਆਂ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਬਲਾਕ ਦੌਰਾਗਲਾ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਸਵੇਰੇ ਤੋਂ ਹੀ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਿੰਡ ਦਬੂੜੀ, ਸੇਖਾ ਅਤੇ ਧੂਤ ਦੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ, ਜਿੱਥੇ ਲੋਕ ਪੂਰੇ ਉਤਸ਼ਾਹ ਨਾਲ ਆਪਣਾ ਵੋਟ ਹੱਕ ਵਰਤ ਰਹੇ ਹਨ। ਜਾਣਕਾਰੀ ਅਨੁਸਾਰ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਸੀ, ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 14 ਤੇ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ


author

Shivani Bassan

Content Editor

Related News