ਅੰਮ੍ਰਿਤਸਰ ''ਚ ਵੋਟਿੰਗ ਪ੍ਰਕਿਰਿਆ ਜਾਰੀ

Sunday, Dec 14, 2025 - 01:20 PM (IST)

ਅੰਮ੍ਰਿਤਸਰ ''ਚ ਵੋਟਿੰਗ ਪ੍ਰਕਿਰਿਆ ਜਾਰੀ

ਅੰਮ੍ਰਿਤਸਰ(ਵੈੱਬ ਡੈਸਕ)- ਅੰਮ੍ਰਿਤਸਰ ਦੇ ਦਿਹਾਤੀ ਖੇਤਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਲਈ ਵੋਟਿੰਗ ਅਮਨ-ਸ਼ਾਂਤੀ ਦੇ ਮਾਹੌਲ ਵਿੱਚ ਹੋ ਰਹੀ ਹੈ। ਸਵੇਰੇ ਤੋਂ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਕਤਾਰਾਂ ਦੇਖਣ ਨੂੰ ਮਿਲੀਆਂ, ਜਿੱਥੇ ਨੌਜਵਾਨਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਬਜ਼ੁਰਗ ਅਤੇ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਆਪਣੀ ਲੋਕਤੰਤਰਕ ਜ਼ਿੰਮੇਵਾਰੀ ਨਿਭਾਈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਪੁਲਸ ਬਲ ਦੀ ਮੌਜੂਦਗੀ ਨਾਲ ਵੋਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੀ।

ਇਹ ਵੀ ਪੜ੍ਹੋ-ਪਠਾਨਕੋਟ ਜ਼ਿਲ੍ਹੇ 'ਚ ਹੁਣ ਤੱਕ ਦੀ ਦੇਖੋ ਵੋਟਿੰਗ, ਠੰਡ ਬਾਵਜੂਦ ਬੂਥਾਂ ’ਤੇ ਵਧੀ ਭੀੜ

ਇਸ ਦੌਰਾਨ ਬਲਾਕ ਸੰਮਤੀ ਹਰਸ਼ਾ ਛੀਨਾ ਅਤੇ ਬਲਾਕ ਸੰਮਤੀ ਚੋਗਾਵਾਂ ਦੀ ਵੋਟਿੰਗ ਲਈ ਵੋਟਰਾਂ ਵੱਲੋਂ ਕੋਈ ਖਾਸ ਉਤਸ਼ਾਹ ਨਹੀਂ ਦਿਖਾਇਆ ਜਾ ਰਿਹਾ l ਇਸ ਸਬੰਧੀ ਚੋਣ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਦੁਪਹਿਰ 12 ਵਜੇ ਤੱਕ ਬਲਾਕ ਸੰਮਤੀ ਹਰਸ਼ਾ ਛੀਨਾ ਲਈ ਬਣੇ ਜੋਨਾਂ 'ਚ 15 ਫੀਸਦੀ ਅਤੇ ਬਲਾਕ ਸੰਮਤੀ ਚੋਗਾਵਾਂ ਲਈ ਬਣੇ ਜੋਨਾਂ ਵਿੱਚ ਸਿਰਫ 13 ਫੀਸਦੀ ਵੋਟਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ l

ਇਹ ਵੀ ਪੜ੍ਹੋ-ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਖਾਸਾ 'ਚ ਪੰਚਾਇਤ ਸੰਮਤੀ ਚੋਣ ਰੱਦ ਕਰ ਦਿੱਤੀ ਗਈ ਹੈ। ਦਰਅਸਲ ਪਿੰਡ ਖਾਸਾ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਦੇ ਅੱਗੇ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੀ ਤਸਵੀਰ ਲਗਾ ਦਿੱਤੀ ਗਈ। ਜਿਸ ਨੂੰ ਲੈ ਕੇ ਉਥੇ ਵਿਵਾਦ ਖੜ੍ਹਾ ਹੋ ਗਿਆ। ਮਾਮਲਾ ਭਖਣ ਤੋਂ ਬਾਅਦ ਪਿੰਡ ਖਾਸਾ 'ਚ ਪੰਚਾਇਤ ਸੰਮਤੀ ਚੋਣ ਰੱਦ ਕਰ ਦਿੱਤੀ ਗਈ। ਇਸ ਦੌਰਾਨ ਚੋਣ ਅਧਿਕਾਰੀ ਨੇ ਮੰਨਿਆ ਕਿ ਪ੍ਰਿਟਿੰਗ ਦੌਰਾਨ ਹੋਈ ਗਲਤੀ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਅੱਗੇ ਤੱਕੜੀ ਦੀ ਛਪਾਈ ਹੋ ਗਈ ਹੈ। ਜਿਸ ਨੂੰ ਦਰੁਸਤ ਕੀਤਾ ਜਾਵੇਗਾ।


author

Shivani Bassan

Content Editor

Related News