ਦੀਨਾਨਗਰ ਵਾਰਡ ਨੰਬਰ 6 ''ਚ ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਤਰੀਕੇ ਨਾਲ ਜਾਰੀ: SP ਯੁਵਰਾਜ ਸਿੰਘ
Monday, Jun 15, 2026 - 02:41 PM (IST)
ਦੀਨਾਨਗਰ (ਗੋਰਾਇਆ)- ਦੀਨਾਨਗਰ ਵਾਰਡ ਨੰਬਰ 6 'ਚ ਵੋਟਿੰਗ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੱਲ ਰਹੀ ਹੈ। ਐਸ.ਪੀ. ਯੁਵਰਾਜ ਸਿੰਘ ਨੇ ਵਾਰਡ ਦੇ ਨਿਵਾਸੀਆਂ ਵੱਲੋਂ ਦਿਖਾਏ ਗਏ ਅਨੁਸ਼ਾਸਨ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਰਪੂਰ ਤਾਰੀਫ਼ ਕੀਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਅਫਵਾਹ ਨੂੰ ਨਕਾਰਦਿਆਂ, ਉਨ੍ਹਾਂ ਕਿਹਾ ਕਿ ਬੀਤੇ ਦਿਨ ਜਾਂ ਅੱਜ ਕੋਈ ਵੀ ਅਜਿਹੀ ਘਟਨਾ ਸਾਹਮਣੇ ਨਹੀਂ ਆਈ ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਅੱਜ ਇੱਥੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਹੁੰਚੇ ਐਸ.ਪੀ. ਯੁਵਰਾਜ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੂਰੇ ਵਾਰਡ ਵਿੱਚ ਵੋਟਿੰਗ ਬਹੁਤ ਹੀ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚੜ੍ਹ ਰਹੀ ਹੈ। ਉਨ੍ਹਾਂ ਇਸ ਸਫਲ ਪ੍ਰਕਿਰਿਆ ਲਈ ਸਥਾਨਕ ਨਿਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਮੈਂ ਇਸ ਵਾਰਡ ਦੇ ਨਿਵਾਸੀਆਂ ਨੂੰ ਵਧਾਈ ਦੇਣੀ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਬਹੁਤ ਹੀ ਅਨੁਸ਼ਾਸਨ ਅਤੇ ਪਰਿਪੱਕਤਾ ਦਾ ਸਬੂਤ ਦਿੱਤਾ ਹੈ। ਸਾਰੇ ਲੋਕ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਐਸ.ਪੀ. ਯੁਵਰਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਕੱਲ੍ਹ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਸੀ ਅਤੇ ਅੱਜ ਵੀ ਮਾਹੌਲ ਪੂਰੀ ਤਰ੍ਹਾਂ ਅਮਨ-ਸ਼ਾਂਤੀ ਵਾਲਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਵਿੱਚ ਉਤਸ਼ਾਹ ਹੋਣਾ ਸੁਭਾਵਿਕ ਹੈ, ਪਰ ਇੱਥੇ ਸਭ ਕੁਝ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਹੋ ਰਿਹਾ ਹੈ। ਪੁਲਸ ਪ੍ਰਸ਼ਾਸਨ ਦੀ ਕਾਰਵਾਈ ਬਾਰੇ ਗੱਲ ਕਰਦਿਆਂ ਦੱਸਿਆ ਕਿ ਪੁਲਸ ਟੀਮਾਂ ਲਗਾਤਾਰ ਸਾਰੇ ਵੋਟਿੰਗ ਬੂਥਾਂ ਦਾ ਦੌਰਾ ਕਰ ਰਹੀਆਂ ਹਨ। ਜੇਕਰ ਕੋਈ ਬਾਹਰੀ ਵਿਅਕਤੀ ਜਾਂ ਗੈਰ-ਕਾਨੂੰਨੀ ਅਨਸਰ ਬੂਥਾਂ ਦੇ ਨੇੜੇ ਨਜ਼ਰ ਆਉਂਦਾ ਹੈ, ਤਾਂ ਉਸ ਨੂੰ ਤੁਰੰਤ ਉੱਥੋਂ ਜਾਣ ਦੀ ਹਦਾਇਤ ਕੀਤੀ ਜਾਂਦੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸ.ਪੀ. ਯੁਵਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਖੁਦ ਪ੍ਰੈਜ਼ਾਈਡਿੰਗ ਅਫ਼ਸਰ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਵੀ ਸਾਰੀ ਪ੍ਰਕਿਰਿਆ ਨੂੰ ਤਸੱਲੀਬਖਸ਼ ਅਤੇ ਵਧੀਆ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
