'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦੋ ਨਸ਼ਾ ਸਮਗਲਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ
Saturday, Nov 22, 2025 - 02:03 PM (IST)
ਦੀਨਾਨਗਰ (ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿੱਥੇ ਨਸ਼ਾ ਸਮਗਲਰਾਂ 'ਤੇ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਨਸ਼ਾ ਸਮਗਲਰਾਂ ਦੇ ਘਰ ਲਗਾਤਾਰ ਢਾਹੇ ਜਾ ਰਹੇ ਹਨ। ਉੱਥੇ ਹੀ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਡਾ ਸਾਂਸੀਆ ਵਿਖੇ ਦੋ ਨਸ਼ਾ ਸਮਗਲਰਾਂ ਦੇ ਘਰਾਂ ਨੂੰ ਢਾਹ ਦਿੱਤੇ ਗਏ ਹਨ।
ਇਹ ਵੀ ਪੜ੍ਹੋ-ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ
ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਸਮਗਲਰਾਂ 'ਤੇ ਅੱਧੀ ਦਰਜਨ ਤੋਂ ਵੱਧ ਵੱਖ-ਵੱਖ ਧਾਰਾ ਤਹਿਤ ਮਾਮਲੇ ਦਰਜ ਹਨ, ਅਤੇ ਇਨ੍ਹਾਂ ਵੱਲੋਂ ਨਹਿਰੀ ਵਿਭਾਗ ਦੀ ਸਰਕਾਰੀ ਜ਼ਮੀਨ 'ਤੇ ਆਪਣੇ ਘਰ ਬਣਾਏ ਹੋਏ ਹਨ । ਅੱਜ ਨਹਿਰੀ ਵਿਭਾਗ ਦੇ ਹੁਕਮਾਂ ਤਹਿਤ ਇਨ੍ਹਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਜੋ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ, ਸਮਗਲਰ ਉਨ੍ਹਾਂ ਦੇ ਘਰ ਲਗਾਤਾਰ ਢਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
