ਪੰਜਾਬ ਬੰਦ ਦੌਰਾਨ ''ਵਾਰਿਸ ਪੰਜਾਬ ਦੇ'' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ

Thursday, Oct 15, 2026 - 12:21 PM (IST)

ਪੰਜਾਬ ਬੰਦ ਦੌਰਾਨ ''ਵਾਰਿਸ ਪੰਜਾਬ ਦੇ'' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ

ਤਰਨਤਾਰਨ (ਰਮਨ)- ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੌਰਾਨ ਤਰਨ ਤਾਰਨ 'ਚ ਹੰਗਾਮਾ ਦੇਖਣ ਨੂੰ ਮਿਲਿਆ। ਪੁਲਸ ਨੇ ਵਾਰਿਸ ਪੰਜਾਬ ਦੇ ਆਗੂ ਸਰਬਜੀਤ ਸਿੰਘ ਬੈਂਕਾ ਨੂੰ ਡਿਟੇਨ ਕਰ ਲਿਆ ਹੈ। ਜਾਣਕਾਰੀ ਮੁਤਾਬਕ ਬੈਂਕਾ ਆਪਣੇ ਸਾਥੀਆਂ ਸਮੇਤ ਤਰਨ ਤਾਰਨ ਦੇ ਚਾਰ ਖੰਭਾ ਚੌਂਕ 'ਚ ਦੁਕਾਨਾਂ ਬੰਦ ਕਰਵਾ ਰਹੇ ਸਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਇਸ ਦੌਰਾਨ ਮੌਕੇ 'ਤੇ ਪਹੁੰਚੀ ਤਰਨ ਤਾਰਨ ਸਿਟੀ ਪੁਲਸ ਨੇ ਉਨ੍ਹਾਂ ਨੂੰ ਡਿਟੇਨ ਕਰ ਲਿਆ। ਪੁਲਸ ਦਾ ਦੋਸ਼ ਹੈ ਕਿ ਉਹ ਜ਼ਬਰਦਸਤੀ ਦੁਕਾਨਾਂ ਬੰਦ ਕਰਵਾ ਰਹੇ ਸਨ। ਦੂਜੇ ਪਾਸੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਧੁੰਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰਨ ਤੋਂ ਪੁਲਸ ਨੇ ਉਨ੍ਹਾਂ ਨੂੰ ਟੀ-ਪੁਆਇੰਟ 'ਤੇ ਹੀ ਰੋਕ ਲਿਆ। ਫਿਲਹਾਲ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News