2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

Monday, Aug 10, 2026 - 08:44 PM (IST)

2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਅੰਮ੍ਰਿਤਸਰ : ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦੇ ਨਾਂ ਦਾ ਐਲਾਨ ਕਰਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸਤਵੰਤ ਸਿੰਘ ਨੂੰ ਬੱਸੀ ਪਠਾਣਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਅਹਿਮ ਐਲਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ। ਸਮਾਗਮ ਦੌਰਾਨ ਕੇਹਰ ਸਿੰਘ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਵਿੱਚ ਉਨ੍ਹਾਂ ਦਾ ਵੱਡਾ ਪੁੱਤਰ ਰਾਜਿੰਦਰ ਸਿੰਘ ਅਤੇ ਪੋਤਰਾ ਪੁਰੂ ਰਾਜ ਸਿੰਘ ਵੀ ਸ਼ਾਮਲ ਸਨ।
 


author

Shubam Kumar

Content Editor

Related News