ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਵੱਲੋਂ ‘ਪੰਜਾਬ ਬਚਾਓ ਯਾਤਰਾ’ ਦਾ ਨਿੱਘਾ ਸਵਾਗਤ

Tuesday, Feb 06, 2024 - 05:13 PM (IST)

ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਵੱਲੋਂ ‘ਪੰਜਾਬ ਬਚਾਓ ਯਾਤਰਾ’ ਦਾ ਨਿੱਘਾ ਸਵਾਗਤ

ਅੰਮ੍ਰਿਤਸਰ(ਸਰਬਜੀਤ)- ਸਿੱਖ ਸਟੂਡੈਟਸ ਫੈੱਡਰੇਸ਼ਨ (ਮਹਿਤਾ) ਵੱਲੋਂ ਫੈੱਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਦੀ ਪ੍ਰੇਰਨਾ ਅਤੇ ਸਿੱਖ ਸਟੂਡੈਟਸ ਫੈੱਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਦੀ ਅਗਵਾਈ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜਿੱਥੇ ਢੋਟ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਸਾਹਿਬ ਅਤੇ ਲੋਈ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ, ਉੱਥੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਵਿਅਕਤੀ 'ਤੇ ਕੀਤਾ ਹਮਲਾ, ਚਲਾਈਆਂ ਗੋਲੀਆਂ

ਢੋਟ ਨੇ ਕਿਹਾ ਕਿ ‘ਪੰਜਾਬ ਬਚਾਓ ਯਾਤਰਾ’ ਦਾ ਹਰੇਕ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨੇ ਅਕਾਲੀ ਆਗੂਆਂ ਵਿਚ ਮੁੜ ਤੋਂ ਜਾਨ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੇਂ ਵਿਚ ਪੰਜਾਬ ਦੇ ਲੋਕਾਂ ਨੂੰ ਮਿਲੀਆਂ ਸਹੂਲਤਾਂ ਦਾ ਲੋਕ ਅੱਜ ਵੀ ਸੁੱਖ ਮਾਣ ਰਹੇ ਹਨ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਇਸ ਮੌਕੇ ਫੈੱਡਰੇਸ਼ਨ ਮਹਿਤਾ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਜੋਕੇ, ਬੁਲਾਰੇ ਜਗਜੀਤ ਸਿੰਘ ਖ਼ਾਲਸਾ, ਮੀਤ ਪ੍ਰਧਾਨ ਸਤਿੰਦਰਪਾਲ ਸਿੰਘ ਜੋਨੀ, ਮਨਜੀਤ ਸਿੰਘ ਜੋੜਾ ਫਾਟਕ, ਯੁਵਰਾਜ ਸਿੰਘ ਚੌਹਾਨ, ਜਗਪ੍ਰੀਤ ਸਿੰਘ ਮਨੀ, ਗੁਰਦੀਪ ਸਿੰਘ ਸੁਰਸਿੰਘ, ਗੁਰਪ੍ਰੀਤ ਸਿੰਘ ਸੋਨੂੰ, ਹਰਪ੍ਰੀਤ ਸਿੰਘ ਲਾਲੀ ਕੁਲਜੀਤ ਸਿੰਘ ਧੁੰਨਾ, ਵਿਕਰਮਜੀਤ ਸਿੰਘ, ਤਜਿੰਦਰ ਸਿੰਘ ਪ੍ਰਿੰਸ, ਕੁਲਵਿੰਦਰ ਸਿੰਘ ਢੋਟ, ਜਸਵੰਤ ਸਿੰਘ ਲਾਟੀ, ਦੀਪਕ ਸਿੰਘ ਆਦਿ ਫੈੱਡਰੇਸ਼ਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਜਥੇਦਾਰ ਕਾਉਂਕੇ ਕਤਲ ਮਾਮਲਾ : ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਨੋਟਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News