ਵੜਿੰਗ ਨੇ ਸ਼ਾਂਤੀ ਅਤੇ ਤਰੱਕੀ ਲਈ ਕਾਂਗਰਸ ਵਾਸਤੇ ਵੋਟਾਂ ਮੰਗੀਆਂ
Monday, Oct 27, 2025 - 03:54 PM (IST)
ਤਰਨਤਾਰਨ (ਰਾਜੂ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਦੇ ਲੋਕਾਂ ਨੂੰ ਸੂਬੇ ਅੰਦਰ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਬੀਤੇ ਦਿਨ ਉਨ੍ਹਾਂ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਇਕ ਪ੍ਰਭਾਵਸ਼ਾਲੀ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਲੋਕਾਂ ਨੂੰ ਕਿਸੇ ਵੀ ਭਾਵਨਾਤਮਕ ਸ਼ੋਸ਼ਣ ਵਿਰੁੱਧ ਚੇਤਾਵਨੀ ਦਿੱਤੀ।
ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੇ ਅਕਾਲੀ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਸ਼ਾਸਨ ਅਤੇ ਕੰਮਕਾਜ ਨੂੰ ਦੇਖ ਲਿਆ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਤੁਸੀਂ ਸਹੀ ਚੋਣ ਕਰਨ ਲਈ ਸਭ ਤੋਂ ਵਧੀਆ ਸਥਿਤੀ ਵਿਚ ਹੋ। ਇਹ ਕਾਂਗਰਸ ਹੀ ਹੈ, ਜਿਹੜੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਸਾਰਿਆਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਇਹ ਹੁਣ ਆਪਣੇ ਆਖਰੀ ਪੜਾਅ ’ਤੇ ਹੈ। ਪਾਰਟੀ ਇੰਨੀ ਤਰਸਯੋਗ ਹਾਲਤ ਵਿਚ ਹੈ ਕਿ ਇਸਨੂੰ ਆਪਣਾ ਉਮੀਦਵਾਰ ਅਕਾਲੀ ਦਲ ਤੋਂ ਆਊਟਸੋਰਸ ਕਰਨਾ ਪਿਆ, ਜਿਸਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਗੈਂਗਸਟਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਉਨ੍ਹਾਂ ਕਿਹਾ ਕਿ ਤੁਸੀਂ ਆਪ ਦੀ ਦੁਰਦਸ਼ਾ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਇਸ ਕੋਲ ਜ਼ਿਮਨੀ ਚੋਣ ਲੜਨ ਲਈ ਪਾਰਟੀ ਦੇ ਅੰਦਰੋਂ ਕੋਈ ਨਹੀਂ ਸੀ ਅਤੇ ਇਸਨੂੰ ਇਕ ਅਜਿਹੀ ਪਾਰਟੀ ਤੋਂ ਉਮੀਦਵਾਰ ਲਿਆਉਣਾ ਪਿਆ, ਜਿਸਨੂੰ ਲੋਕਾਂ ਨੇ ਬਹੁਤ ਪਹਿਲਾਂ ਰੱਦ ਕਰ ਦਿੱਤਾ ਸੀ। ਉਥੇ ਹੀ ਵੜਿੰਗ ਨੇ ਲੋਕਾਂ ਨੂੰ ਇਕ ਉਮੀਦਵਾਰ ਦੇ ਸਮਰਥਕਾਂ ਵੱਲੋਂ ਲਗਾਏ ਗਏ ਭਾਵਨਾਤਮਕ ਨਾਅਰਿਆਂ ਤੋਂ ਵੀ ਸਾਵਧਾਨ ਕਰਦਿਆਂ, ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਜਿਹੇ ਲੋਕ ਚੋਣ ਮੈਦਾਨ ਵਿਚ ਉਤਰੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਅਜਿਹੇ ਲੋਕਾਂ ਨੂੰ ਵੋਟ ਪਾਉਣ ਦਾ ਕੋਈ ਫਾਇਦਾ ਨਹੀਂ ਹੈ, ਕਿਉਂਕਿ ਜਨਤਕ ਸੇਵਾ ਇਨ੍ਹਾਂ ਦੇ ਦਿਮਾਗ ਵਿਚ ਆਖਿਰ ’ਤੇ ਆਉਣ ਵਾਲੀ ਚੀਜ਼ ਹੈ। ਜਿਹੜੇ ਉਸ ਨਿਰਾਧਾਰ ਪ੍ਰਚਾਰ ਵਿਚ ਸ਼ਾਮਲ ਹੁੰਦੇ ਹਨ, ਜਿਸਦਾ ਕੋਈ ਮੱਕਸਦ ਨਹੀਂ ਹੁੰਦਾ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਅਜਿਹੇ ਵਿਅਕਤੀ ਨੂੰ ਚੁਣਨ ਲਈ ਕਿਹਾ, ਜਿਹੜਾ ਵਿਧਾਨ ਸਭਾ ਵਿਚ ਹੋਵੇਗਾ, ਨਾ ਕਿ ਕਿਤੇ ਹੋਰ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ, ਅਗਲੇ ਹਫ਼ਤੇ ਤੋਂ...
ਸੂਬਾ ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਚੁਣਨ ਦੀ ਅਪੀਲ ਕਰਦੇ ਹੋਏ, ਵਾਅਦਾ ਕੀਤਾ ਕਿ ਇਹ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਹੁਣੇ ਤਰਨਤਾਰਨ ਤੋਂ ਸ਼ੁਰੂਆਤ ਕਰੀਏ ਅਤੇ ਇਸਨੂੰ 2027 ਤੱਕ ਪੂਰੇ ਪੰਜਾਬ ਵਿਚ ਅੱਗੇ ਲੈ ਕੇ ਜਾਈਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
