ਨਹਿਰ ’ਚ ਪਏ ਪਾੜ ਕਾਰਨ ਪਾਣੀ ਖ਼ੇਤਾਂ ’ਚ ਹੋਇਆ ਦਾਖ਼ਲ, 120 ਏੜਕ ਝੋਨੇ ਦੀ ਫ਼ਸਲ ਤਬਾਹ

06/20/2023 12:43:09 PM

ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਸਠਿਆਲੀ ਪੁਲ ਤੋਂ ਚੱਲ ਕੇ ਜੰਡਿਆਲਾ ਗੁਰੂ ਤਰਨਤਾਰਨ ਜਾਣ ਵਾਲੀ ਨਹਿਰ ’ਚ ਪਾੜ ਪੈ ਗਿਆ। ਜਿਸ ਕਾਰਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ (ਅੰਮੋ ਨੰਗਲ) ਵਾਲੇ ਪੁਲ ਤੋਂ ਬਾਬੋਵਾਲ ਜਾਣ ਵਾਲੇ ਸੂਏ ਦੀ ਗੇਟ ਦੀ ਟੱਕਰ ਰੁੜ੍ਹ ਜਾਣ ਕਾਰਨ ਸੰਦਲਪੁਰ ਅਤੇ ਕੋਟਲਾ ਬੱਝਾ ਸਿੰਘ ਦੀਆਂ ਪੈਲੀਆਂ ’ਚ ਪਾਣੀ ਨਾਲ ਕਿਸਾਨਾਂ ਦਾ ਕਾਫ਼ੀ ਵੱਡੀ ਮਾਤਰਾ ਵਿਚ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਕਿਵੇਂ ਮਾਡਲ ਬਣੇਗਾ ਅੰਮ੍ਰਿਤਸਰ ਦਾ ਰੇਲਵੇ ਸਟੇਸ਼ਨ, ਲੰਮੀ-ਚੌੜੀ ਫੌਜ ਦੇ ਬਾਵਜੂਦ ਸਹੂਲਤਾਂ ਪੱਖੋਂ ਜ਼ੀਰੋ

PunjabKesariਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਨਪ੍ਰੀਤ ਸਿੰਘ, ਦਿਆਲ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਗਗਨਦੀਪ ਸਿੰਘ, ਅਮਰਜੀਤ ਸਿੰਘ ਕੋਟਲਾ ਬੱਝਾ ਸਿੰਘ, ਅਮਰੀਕ ਸਿੰਘ, ਸਤਨਾਮ ਸਿੰਘ, ਬਿਕਰਮਜੀਤ ਆਦਿ ਨੇ ਦੁੱਖੀ ਮਨ ਨਾਲ ਦੱਸਿਆ ਕਿ ਪਹਿਲਾਂ ਕੁਦਰਤ ਦੀ ਮਾਰ ਕਾਰਨ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ ਹੁਣ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਲਾਏ ਗਏ ਝੋਨੇ ਦਾ ਨਹਿਰੀ ਪਾਣੀ ਦਾਖ਼ਲ ਹੋ ਜਾਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਠਿਆਲੀ ਪੁਲ ਤੋਂ ਚੱਲ ਜੰਡਿਆਲਾ ਗੁਰੂ ਤਰਨਤਾਰਨ ਜਾਣ ਵਾਲੀ ਨਹਿਰ ’ਚ ਅਚਾਨਕ ਪਾੜ ਪੈ ਜਾਣ ਕਾਰਨ ਦਾ ਤੇਜ਼ ਪਾਣੀ ਕੋਟਲਾ ਬੱਝਾ ਸਿੰਘ ਦੇ ਸੂਏ ਤੋਂ ਓਵਰਫਲੋਅ ਹੋ ਕੇ ਖੇਤਾਂ ’ਚ ਦਾਖ਼ਲ ਹੋ ਗਿਆ, ਜਿਸ ਕਾਰਨ 120 ਏਕੜ ਤੋਂ ਵੱਧ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ। ਇਸ ਮੌਕੇ ਪੀੜਤ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ- 12ਵੀਂ ਦੇ ਪੇਪਰਾਂ ’ਚ ਘੱਟ ਨੰਬਰ ਆਉਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਵੀ ਨਹਿਰ ’ਚ ਤੇਜ਼ ਪਾਣੀ ਆਉਣ ਕਾਰਨ ਕੋਟਲਾ ਬੱਝਾ ਸਿੰਘ ਦਾ ਪੁਲ ਰੁੜ੍ਹ ਗਿਆ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਇਸ ਪੁਲ ਦੀ ਕੋਈ ਸਾਰ ਨਹੀਂ ਲਈ ਗਈ ਅਤੇ ਅੱਜ ਇਸ ਵਾਰ ਮੁੜ ਤੇਜ਼ ਵਹਾਅ ਆਉਣ ਕਾਰਨ ਪਾਣੀ ਕਿਸਾਨਾਂ ਦੀਆਂ ਫ਼ਸਲਾਂ ’ਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਵੇਰੇ ਕਰੀਬ 6 ਵਜੇ ਤੋਂ ਇਹ ਨਹਿਰ ਪਾਣੀ ਕਿਸਾਨਾਂ ਦੀਆਂ ਫ਼ਸਲਾਂ ’ਚ ਦਾਖ਼ਲ ਹੋਣਾ ਸ਼ੁਰੂ ਹੋਇਆ ਸੀ ਪਰ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਇਸ ਨੂੰ ਰੋਕਣ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

PunjabKesari

ਇਹ ਵੀ ਪੜ੍ਹੋ- ਬਟਾਲਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਗਨ ਭੇਟ

ਇਸ ਮਾਮਲੇ ਸਬੰਧੀ ਜਦੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡ. ਅਮਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਉਨ੍ਹਾਂ ਇਸ ਸਬੰਧੀ ਨਹਿਰੀ ਵਿਭਾਗ ਦੇ ਐਕਸੀਅਨ ਨਾਲ ਗੱਲਬਾਤ ਕਰ ਲਈ ਹੈ ਅਤੇ ਜਲਦ ਇਸ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ। ਵਿਭਾਗ ਵੱਲੋਂ ਪਾਣੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News