ਭਾਰਤ-ਪਾਕਿ ਸਰਹੱਦ ਦੇ ਨੇੜਲੇ ਪਿੰਡ ''ਚ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਘਰਾਂ ''ਚ ਵੜਿਆ ਪਾਣੀ
Friday, Aug 02, 2024 - 11:57 AM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਰੇਖਾ ਲਾਈਨ 'ਤੇ ਸਥਿਤ ਪਿੰਡ ਸਿੰਬਲ ਸਕੋਲ ਵਿਖੇ ਪਾਣੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਹਲਕੀ ਜਿਹੀ ਬਰਸਾਤ ਹੋਣ ਕਾਰਨ ਪੂਰਾ ਪਿੰਡ ਜਲ ਥਲ ਹੋ ਗਿਆ ਅਤੇ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਇਸ ਤੋਂ ਇਲਾਵਾ ਲੋਕਾਂ ਅਨੁਸਾਰ ਇਹ ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਚਲਾ ਜਾਂਦਾ ਹੈ । ਦਰਅਸਲ ਇਹ ਪਾਣੀ ਸਿੰਬਲ ਸਕੋਲ ਪਿੰਡ ਦੇ ਬਿਲਕੁਲ ਨਾਲ ਲੱਗਦੇ ਪਾਕਿਸਤਾਨ ਦੀ ਸਰਹੱਦ ਤੋਂ ਭਾਰਤ ਵਿੱਚ ਪ੍ਰਵੇਸ਼ ਕਰ ਜਾਂਦਾ ਹੈ ।ਜਿਸਦੇ ਚਲਦੇ ਅੱਗੇ ਪਿੰਡ ਵਿੱਚ ਨਿਕਾਸੀ ਨਾ ਹੋਣ ਕਰਕੇ ਇਹ ਪਾਣੀ ਕਈ ਘੰਟਿਆਂ ਤੱਕ ਪਿੰਡ ਦੇ ਅੰਦਰ ਹੀ ਰੁਕਦਾ ਹੈ ਅਤੇ ਲਗਭਗ ਦਰਜਨਾਂ ਘਰਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ।
ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ
ਉਹਨਾਂ ਦੱਸਿਆ ਕਿ ਕੁਝ ਘੰਟਿਆਂ ਬਾਅਦ ਇਹ ਪਾਣੀ ਤਾਂ ਨਿਕਲ ਜਾਂਦਾ ਹੈ ਪਰ ਉਸ ਤੋਂ ਬਾਅਦ ਪੂਰੇ ਘਰ ਅਤੇ ਗਲੀਆਂ ਦੇ ਵਿੱਚ ਗਾਰਾ ਬਣਿਆ ਰਹਿੰਦਾ ਹੈ ।ਜਿਸ ਦੀ ਸਫਾਈ ਲਈ ਪਰਿਵਾਰਾਂ ਨੂੰ ਪੂਰਾ-ਪੂਰਾ ਦਿਨ ਤੱਕ ਮੁਸ਼ੱਕਤ ਕਰਨੀ ਪੈਂਦੀ ਹੈ। ਉਹਨਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਦਾ ਦੌਰਾ ਕਰਕੇ ਇਸ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਮੁਸੀਬਤ ਤੋਂ ਰਾਹਤ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8