ਬਿਆਸ ਦਰਿਆ ’ਚ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਨੇ ਹੈਲਪ ਲਾਈਨ ਨੰਬਰ ਕੀਤਾ ਜਾਰੀ

08/15/2023 11:43:29 PM

ਦੀਨਾਨਗਰ (ਹਰਜਿੰਦਰ ਗੋਰਾਇਆ) : ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਕਾਫੀ ਵਧਣ ਕਾਰਨ ਪਾਣੀ ਦਾ ਵਹਾਅ ਤੇਜ਼ ਹੋਣ ਦੇ ਮੱਦੇਨਜ਼ਰ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਇਕ ਹੈਲਪ ਲਾਈਨ ਨੰਬਰ 1800 180 1852 ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦਿੱਲੀ : ਫਿਰ ਵਧਿਆ ਯਮੁਨਾ ’ਚ ਪਾਣੀ ਦਾ ਪੱਧਰ, ਪਹਾੜਾਂ ’ਚ ਮੀਂਹ ਮਗਰੋਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਨਦੀ

ਦਰਿਆ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਜੋ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਖੈਹਿਰਾ, ਦਲੇਰਪੁਰ, ਪਾਦਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਖੋਹਲੀਆਂ ਤੇ ਖੈਰਨ ਦੇ ਪਿੰਡ ਵਾਸੀਆਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ ’ਤੇ ਜਾਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਲੋੜ ਪੈਣ ’ਤੇ ਹੈਲਪ ਲਾਈਨ ਨੰਬਰ ’ਤੇ ਕਾਲ ਕੀਤੀ ਜਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ : Bhakra Dam ’ਚੋਂ ਪਾਣੀ ਛੱਡਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ, ਇਸ ਜ਼ਿਲ੍ਹੇ ਨੇ ਮੰਗੀ ਆਰਮੀ ਤੇ ਹੈਲੀਕਾਪਟਰ !


Manoj

Content Editor

Related News