ਬਿਆਸ ਦਰਿਆ 'ਚ ਘਟਿਆ ਪਾਣੀ ਦਾ ਪੱਧਰ, ਪੌਂਗ ਡੈਮ ਦੀ ਨਿਕਾਸੀ 80,000 ਕਿਊਸਿਕ ਹੋਈ ਘੱਟ

Thursday, Aug 17, 2023 - 04:22 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਲਈ ਪੌਂਗ ਡੈਮ ਤੋਂ ਰਾਹਤ ਦੀ ਖ਼ਬਰ ਆਈ ਹੈ। ਪੌਂਗ ਡੈਮ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਨਿਕਾਸੀ ਨੂੰ 80,000 ਕਿਊਸਿਕ ਘੱਟ ਕਰ ਦਿੱਤਾ ਹੈ ਜਿਸ ਨਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਕਰੇਗੀ ਸਨਮਾਨਿਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 80,000 ਕਿਊਸਿਕ ਪਾਣੀ ਘੱਟ ਹੋਣ ਤੋਂ ਬਾਅਦ ਹੁਣ ਦਰਿਆ ਬਿਆਸ ਦੇ ਪਾਣੀ ਦੇ ਪੱਧਰ 'ਚ ਕਮੀ ਆਵੇਗੀ ਜਿਸ ਨਾਲ ਬੇਟ ਇਲਾਕੇ ਵਿਚ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਜਗਤਪੁਰ ਟਾਂਡਾ ਵਿਖੇ ਧੁੱਸੀ ਬੰਨ 'ਚ ਪਏ ਪਾੜ ਨੂੰ ਪੂਰਨ ਦਾ ਕੰਮ ਜਾਰੀ ਹੈ ਅਤੇ ਪਾਣੀ ਘੱਟਣ ਨਾਲ ਰਿਪੇਅਰ ਦਾ ਕੰਮ ਵੀ ਅਸਾਨ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਹੜ੍ਹ ਦੀ ਤਬਾਹੀ, ਬੁਝੇ 2 ਘਰਾਂ ਦੇ ਚਿਰਾਗ਼, ਮਾਸੂਮਾਂ ਦੀਆਂ ਤਸਵੀਰਾਂ ਵੇਖ ਨਮ ਹੋ ਜਾਣਗੀਆਂ ਅੱਖਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News