ਕਸੂਰ ਨਾਲੇ ’ਚ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ ਦੀ ਉੱਡੀ ਨੀਂਦ, ਅਧੀਨ ਆਉਂਦੇ ਪਿੰਡਾਂ ਦੇ ਲੋਕ ਅਤੇ ਕਿਸਾਨ ਪ੍ਰੇਸ਼ਾਨ

07/24/2023 3:20:50 PM

ਤਰਨਤਾਰਨ (ਰਮਨ)- ਬਰਸਾਤਾਂ ਦੌਰਾਨ ਪਹਾੜੀ ਇਲਾਕਿਆਂ ਦਾ ਪਾਣੀ ਜ਼ਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਤੋਂ ਨਿਕਲਦੀ ਰੋਹੀ ਰਾਹੀਂ ਜੋ ਪਾਕਿਸਤਾਨ ਦੇ ਜ਼ਿਲ੍ਹਾ ਕਸੂਰ ਤੱਕ ਜਾਂਦੀ ਹੈ, ਵਿਚ ਪਾਣੀ ਦਾ ਪੱਧਰ ਜ਼ਿਆਦਾ ਵੱਧ ਗਿਆ ਹੈ। ਪਾਣੀ ਦਾ ਪੱਧਰ ਵੱਧ ਜਾਣ ਕਾਰਨ ਜਿੱਥੇ ਤਰਨਤਾਰਨ ਨਿਵਾਸੀਆਂ ਲਈ ਖਤਰੇ ਦੀ ਘੰਟੀ ਸਾਬਤ ਹੋ ਰਿਹਾ ਹੈ ਉੱਥੇ ਹੀ ਇਸਦੇ ਅਧੀਨ ਆਉਂਦੇ ਪਿੰਡ ਪਲਾਸੌਰ, ਮਾਣੋਚਾਹਲ, ਜਰਮਸਤਪੁਰਾ, ਜੀਓਬਾਲਾ ਆਦਿ ਵਿਚ ਪਾਣੀ ਆ ਜਾਣ ਕਾਰਨ ਕਿਸਾਨਾਂ ਦੀ ਕੁਝ ਏਕੜ ਫਸਲ ਖ਼ਰਾਬ ਹੋਣ ਦਾ ਅਨੁਮਾਨ ਲਗਾਇਆ ਜਾ ਸਕਦਾ ਹੈ। ਇਸ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪ੍ਰਸ਼ਾਸਨ ਵਲੋਂ ਡਰੇਨ ਵਿਭਾਗ ਦੀ ਮਦਦ ਨਾਲ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਰੇਨ ਵਿਭਾਗ ਵਲੋਂ ਕਸੂਰ ਦੀ ਸਫ਼ਾਈ ਨਾ ਕਰਨ ਕਰਕੇ ਜੰਗਲੀ ਬੂਟੀ ਇਕੱਠੀ ਹੋਣ ਕਾਰਨ ਪਿੰਡਾਂ ਦੀਆਂ ਫ਼ਸਲਾਂ ਤਬਾਹ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ- ਹੈਰੋਇਨ ਸਮੇਤ ਫੜਿਆ ਤੇਜਬੀਰ ਸਿੰਘ 2 ਦਿਨਾਂ ਰਿਮਾਂਡ 'ਤੇ, ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈ ਇਹ ਗੱਲ

ਜਾਣਕਾਰੀ ਅਨੁਸਾਰ ਪਹਾੜੀ ਇਲਾਕਿਆਂ ਵਿਚ ਜ਼ਿਆਦਾ ਬਰਸਾਤ ਹੋਣ ਕਾਰਨ ਗੁਰਦਾਸਪੁਰ ਜ਼ਿਲ੍ਹੇ ਤੋਂ ਨਿਕਲਦੇ ਨਾਲਾ ਕਸੂਰ ਜੋ ਤਰਨਤਾਰਨ ਰਸਤੇ ਪਾਕਿਸਤਾਨ ਵੱਲ ਜਾਂਦਾ ਹੈ, ਵਿਚ ਇਕ ਵਾਰ ਫਿਰ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਚੁੱਕਾ ਹੈ। ਜਿਸ ਨੂੰ ਵੇਖ ਆਸ-ਪਾਸ ਦੇ ਮੁਹੱਲਿਆਂ ਵਿਚ ਰਹਿੰਦੇ ਲੋਕਾਂ ਅੰਦਰ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਇਸ ਪਾਣੀ ਦੇ ਪੱਧਰ ਦੇ ਨਾਲ ਜੰਗਲੀ ਬੂਟੀ ਬਹੁਤ ਜ਼ਿਆਦਾ ਇਕੱਠੀ ਹੋਣ ਕਰਕੇ ਪਿੰਡ ਜਰਮਸਤਪੁਰਾ ਅਤੇ ਪਲਾਸੌਰ ਵਿਖੇ ਜਮ੍ਹਾ ਹੋ ਜਾਣ ਕਾਰਨ ਪਾਣੀ ਆਸ-ਪਾਸ ਦੇ ਪਿੰਡਾਂ ਵਿਚ ਫ਼ੈਲਣਾ ਸ਼ੁਰੂ ਹੋ ਚੁੱਕਾ ਹੈ। ਡਰੇਨ ਵਿਭਾਗ ਦੀ ਨਾਲਾਇਕੀ ਕਰਕੇ ਪਾਣੀ ਵੱਖ-ਵੱਖ ਪਿੰਡਾਂ ਵਿਚ ਫ਼ੈਲ ਚੁੱਕਾ ਹੈ, ਜਿਸ ਨੂੰ ਵੇਖ ਕਿਸਾਨਾਂ ਅਤੇ ਪਿੰਡ ਵਾਸੀਆਂ ਵਿਚ ਪ੍ਰਸ਼ਾਸਨ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

PunjabKesari

ਇਸ ਸਥਿਤੀ ਨੂੰ ਵੇਖਦੇ ਹੋਏ ਇੰਝ ਲੱਗਦਾ ਹੈ ਕਿ ਡਰੇਨ ਵਿਭਾਗ ਦੇ ਜ਼ਿਆਦਾਤਰ ਕੰਮ ਕਾਜ ਸਿਰਫ਼ ਕਿਤਾਬਾਂ ਵਿਚ ਹੀ ਕੀਤੇ ਗਏ ਹੋ ਸਕਦੇ ਹਨ। ਕਸੂਰ ਦੀ ਪਿਛਲੇ ਕਈ ਸਾਲਾਂ ਤੋਂ ਸਾਫ਼ ਸਫ਼ਾਈ ਨਾ ਹੋਣ ਕਰਕੇ ਪਾਣੀ ਦਾ ਪੱਧਰ ਜ਼ਿਆਦਾ ਉੱਪਰ ਹੋ ਰਿਹਾ ਹੈ। ਬਰਸਾਤੀ ਪਾਣੀ ਦੇ ਵਹਾਅ ਨੂੰ ਵੇਖਦੇ ਹੋਏ ਲੋਕਾਂ ਦੀ ਨੀਂਦ ਉੱਡ ਚੁੱਕੀ ਹੈ।ਇਸ ਬਰਸਾਤੀ ਪਾਣੀ ਅਤੇ ਜੰਗਲੀ ਬੂਟੀ ਕਾਰਨ ਨਜ਼ਦੀਕੀ ਪਿੰਡ ਪਲਾਸੌਰ, ਮਾਣੋਚਾਹਲ ਅਤੇ ਜਰਮਸਤਪੁਰਾ ਵਿਚ ਪਾਣੀ ਮਾਰ ਹੇਠ ਆਉਣ ਕਾਰਨ ਕੁਝ ਕਿਸਾਨਾਂ ਦੀ ਫ਼ਸਲ ਤਬਾਹ ਹੋਣ ਦਾ ਖਦਸ਼ਾ ਹੈ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਹੁਕਮਾਂ ਉੱਪਰ ਤਹਿਸੀਲਦਾਰ ਤਰਨਤਾਰਨ ਮੈਡਮ ਰੋਬਿਨਜੀਤ ਕੌਰ ਮੌਕੇ ’ਤੇ ਪੁੱਜੇ ਅਤੇ ਡਰੇਨ ਵਿਭਾਗ ਦੇ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਮੁਸ਼ਕਿਲਾਂ ਹੱਲ ਕਰਨ ਲਈ ਆਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ-  ਕੁੜੀ ਦੇ ਗੁਪਤ ਅੰਗ 'ਤੇ ਕਰੰਟ ਲਾਉਣ ਦੇ ਮਾਮਲੇ 'ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ

ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਮੈਡਮ ਰੋਬਿਨਜੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਸਾਰੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਇੰਤਜ਼ਾਮ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੁਝ ਪਿੰਡਾਂ ਦੀ ਜ਼ਮੀਨ ਨੀਵੀਂ ਹੋਣ ਕਾਰਨ ਉਨ੍ਹਾਂ ਵਿਚ ਪਾਣੀ ਆ ਗਿਆ ਸੀ, ਜਿਸ ਨਾਲ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੇ.ਸੀ.ਬੀ ਮਸ਼ੀਨਾਂ ਦੀ ਮਦਦ ਨਾਲ ਜੰਗਲੀ ਬੂਟੀ ਨੂੰ ਕੱਢਿਆ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਰੁਕਾਵਟ ਕਾਰਣ ਕੋਈ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਪਿੰਡ ਘੜਕਾ, ਮੁੰਡਾ ਪਿੰਡ ਇਲਾਕਿਆਂ ਵਿਚ ਵੀ ਦੌਰਾ ਕੀਤਾ ਗਿਆ, ਜਿੱਥੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਹੁਕਮਾਂ ਤਹਿਤ ਸਾਰੇ ਇੰਤਜ਼ਾਮ ਕੀਤੇ ਜਾ ਚੁੱਕੇ ਹਨ ਅਤੇ ਸਾਰੀ ਸਥਿਤੀ ਅੰਡਰ ਕੰਟਰੋਲ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News