ਪੌਂਗ ਡੈਮ ਤੋਂ ਛੱਡੇ ਜਾਣ ਤੋਂ ਬਾਅਦ ਬਿਆਸ ਦਰਿਆ 'ਚ ਵਧਿਆ ਪਾਣੀ ਕਈ ਪਿੰਡਾਂ 'ਚ ਵੜਿਆ

Tuesday, Aug 15, 2023 - 08:15 PM (IST)

ਪੌਂਗ ਡੈਮ ਤੋਂ ਛੱਡੇ ਜਾਣ ਤੋਂ ਬਾਅਦ ਬਿਆਸ ਦਰਿਆ 'ਚ ਵਧਿਆ ਪਾਣੀ ਕਈ ਪਿੰਡਾਂ 'ਚ ਵੜਿਆ

ਦੀਨਾਨਗਰ, (ਗੋਰਾਇਆ, ਹਰਮਨ) : ਪੌਂਗ ਡੈਮ 'ਚੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਸਭ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਬਿਆਸ ਦਰਿਆ ਕਿਨਾਰੇ ਦੀ ਰਹਿੰਦੇ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਉਹ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ।

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਬਿਆਸ ਦਰਿਆ ਕਿਨਾਰੇ ਰਹਿੰਦੇ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਉਹ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ ਪਰ ਅਚਾਨਕ ਪਾਣੀ ਦਾ ਪੱਧਰ ਕਾਫੀ ਵਧਣ ਕਾਰਨ ਹਲਕਾ ਦੀਨਾਨਗਰ ਅਧੀਨ ਆਉਂਦੇ ਕੁਝ ਪਿੰਡਾਂ ਦੇ ਲੋਕਾਂ ਦੇ ਘਰਾਂ (ਡੇਰਿਆਂ) ਵਿੱਚ ਪਾਣੀ ਵੜ ਗਿਆ ਹੈ ਇਸ ਮੌਕੇ ਹਲਕਾ ਦੀਨਾਨਗਰ ਦੇ ਇੰਚਾਰਜ 'ਆਪ' ਦੇ ਸ਼ਮਸ਼ੇਰ ਸਿੰਘ ਮੌਕੇ 'ਤੇ ਪਹੁੰਚੇ।

PunjabKesari

ਇਹ ਵੀ ਪੜ੍ਹੋ : ਭਾਖੜਾ ਡੈਮ 'ਚ ਛੱਡੇ ਪਾਣੀ ਕਾਰਨ ਪਿੰਡਾਂ 'ਚ ਬਣੇ ਹੜ੍ਹ ਵਰਗੇ ਹਾਲਾਤ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਮੁਕੇਰੀਆਂ ਦੇ ਪੁਲ ਤੋਂ ਆਵਾਜਾਈ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਹੋਰ ਰਾਹਗੀਰਾਂ ਨੂੰ ਅਪੀਲ ਕੀਤੀ ਕਿ ਉਹ ਬਿਆਸ ਦਰਿਆ 'ਤੇ ਬਣੇ ਮੁਕੇਰੀਆਂ ਦੇ ਪੁਲ ਵੱਲ ਨਾ ਜਾਣ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News