ਰਣਜੀਤ ਸਾਗਰ ਡੈਮ ਪ੍ਰੋਜੈਕਟ ਦੀ ਝੀਲ ''ਚ ਵਧਿਆ ਪਾਣੀ ਦਾ ਪੱਧਰ

Saturday, Mar 01, 2025 - 04:21 PM (IST)

ਰਣਜੀਤ ਸਾਗਰ ਡੈਮ ਪ੍ਰੋਜੈਕਟ ਦੀ ਝੀਲ ''ਚ ਵਧਿਆ ਪਾਣੀ ਦਾ ਪੱਧਰ

ਦੌਰਾਂਗਲਾ (ਨੰਦਾ)- ਪਿਛਲੇ ਦੋ ਦਿਨਾਂ ਤੋਂ ਸਮੁੱਚੇ ਇਲਾਕੇ ਅਤੇ ਪਹਾੜੀਆਂ 'ਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਪ੍ਰੋਜੈਕਟ ਦੀ ਝੀਲ 'ਤੇ ਵੀ ਇਸ ਦਾ ਸਿੱਧਾ ਅਸਰ ਪਿਆ ਹੈ, ਜਿਸ ਕਾਰਨ ਡੈਮ ਪ੍ਰੋਜੈਕਟ ਦੀ ਝੀਲ 'ਚ ਪਾਣੀ ਦਾ ਪੱਧਰ ਇੱਕ ਦਿਨ 'ਚ ਇੱਕ ਮੀਟਰ ਵੱਧ ਗਿਆ ਹੈ, ਜੋ ਕਿ ਲੰਮੇ ਸਮੇਂ ਬਾਅਦ ਇੱਕ ਬਹੁਤ ਹੀ ਚੰਗੀ ਖ਼ਬਰ ਹੈ।

ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...

ਡੈਮ ਪ੍ਰਸ਼ਾਸਨ ਮੁਤਾਬਕ ਇਹ ਸੱਚ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਚੰਗੀ ਬਰਸਾਤ ਨਾ ਹੋਣ ਕਾਰਨ ਰਣਜੀਤ ਸਾਗਰ ਡੈਮ ਪ੍ਰੋਜੈਕਟ ਦੀ ਝੀਲ ਵਿੱਚ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਸੀ ਅਤੇ ਪਿਛਲੇ ਦੋ ਦਿਨਾਂ ਤੋਂ ਦਿਨ-ਰਾਤ ਹੋਈ ਬਰਸਾਤ ਕਾਰਨ ਜਿੱਥੇ ਮੌਸਮ ਠੰਡਾ ਹੋਇਆ ਹੈ, ਉੱਥੇ ਹੀ ਝੀਲ ਵਿੱਚ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਬੀਤੇ ਦਿਨ ਡੈਮ ਪ੍ਰੋਜੈਕਟ ਦੀ ਝੀਲ ਵਿੱਚ ਪਾਣੀ ਦਾ ਪੱਧਰ 49096 ਮੀਟਰ  ਸੀ ਜੋ ਕਿ ਰਾਤ ਭਰ ਪਏ ਮੀਂਹ ਕਾਰਨ ਇਕ 1 ਦਿਨ ਵਿੱਚ ਇੱਕ ਮੀਟਰ ਵੱਧ ਕੇ 49195 ਮੀਟਰ ਹੋ ਗਿਆ ਹੈ ਅਤੇ ਇਸ ਸਮੇਂ ਪਾਣੀ ਦਾ ਪੱਧਰ ਹੋਰ ਵੱਧਣ ਦੀ ਸੰਭਾਵਨਾ ਹੈ, ਜਿਸ ਕਾਰਨ ਡੈਮ 'ਤੇ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਉਤਪਾਦਨ ਦੇ ਨਾਲ-ਨਾਲ ਸਿੰਚਾਈ ਲਈ ਵੀ ਚੰਗਾ ਪਾਣੀ ਮਿਲਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ

ਡੈਮ ਪ੍ਰਸ਼ਾਸਨ ਅਨੁਸਾਰ ਚਮੇਰਾ ਹਾਈਡਲ ਪ੍ਰਾਜੈਕਟ ਤੋਂ ਵੀ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇੱਥੋਂ ਮੌਜੂਦਾ ਸਮੇਂ ਵਿੱਚ ਰਣਜੀਤ ਸਾਗਰ ਡੈਮ ਪ੍ਰਾਜੈਕਟ ਦੀ ਝੀਲ ਵਿੱਚ 37360 ਕਿਊਸਿਕ ਪਾਣੀ ਆ ਰਿਹਾ ਹੈ, ਜਿਸ ਕਾਰਨ ਆਰਐਸਡੀ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਬਿਜਲੀ ਉਤਪਾਦਨ ਇਸ ਵੇਲੇ ਰੁਕ-ਰੁਕ ਕੇ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ਾਹਪੁਰ ਕੰਢੀ ਬੈਰਾਜ ਡੈਮ ਵਿਖੇ ਬਣਨ ਵਾਲੀ ਝੀਲ ਵਿੱਚ ਸਿਰਫ਼ ਦੋ ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News