ਪਹਿਲੀ ਭਾਰੀ ਬਰਸਾਤ ਨਾਲ ਕਈ ਪਿੰਡ ਹੋਏ ਜਲ-ਥਲ, ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
Monday, Aug 12, 2024 - 12:08 AM (IST)
ਦੋਰਾਂਗਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਜੰਡਏ ਵਿੱਚ ਪਹਿਲੀ ਬਰਸਾਤ ਨੇ ਹੀ ਗਲੀਆਂ ਵਿੱਚ ਜਲ ਥਲ ਕਰ ਕੇ ਰੱਖ ਦਿੱਤਾ। ਇਸ ਕਾਰਨ ਪਿੰਡ ਦੇ ਲੋਕਾਂ ਨੇ ਪਰੇਸ਼ਾਨ ਹੁੰਦੇ ਹੋਇਆਂ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਤੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ 'ਚ ਪਾਣੀ ਚਲਾ ਜਾਂਦਾ ਹੈ ਤੇ ਲੋਕ ਹਰ ਪਾਸੇ ਪਾਣੀ ਹੀ ਪਾਣੀ ਹੋਣ ਕਾਰਨ ਖਾਸੇ ਪਰੇਸ਼ਾਨ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਭਾਰਤ-ਪਾਕਿ ਬਾਰਡਰ 'ਤੇ ਕਈ ਪਿੰਡਾਂ 'ਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ।
ਪਰ ਇਹ ਦਾਅਵੇ ਉਸ ਵੇਲੇ ਖੋਖਲੇ ਸਾਬਿਤ ਹੋਏ ਜਦੋਂ ਪਹਿਲੀ ਬਰਸਾਤ ਦੀ ਮਾਰ ਵੀ ਨਾ ਝੱਲਦੇ ਹੋਏ ਸਰਹੱਦੀ ਖੇਤਰ ਦੇ ਕਈ ਪਿੰਡਾਂ ਦੇ ਘਰਾਂ ਦੇ ਵਿੱਚ ਪਾਣੀ ਭਰ ਗਿਆ ਤੇ ਲੋਕਾਂ ਦਾ ਭਾਰੀ ਨੁਕਸਾਨ ਹੋ ਗਿਆ। ਇਸ ਕਾਰਨ ਲੋਕ ਪਰੇਸ਼ਾਨ ਹੋ ਗਏ ਹਨ, ਇੱਥੋਂ ਤੱਕ ਕਿ ਕਈ ਪਿੰਡਾਂ 'ਚ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਕਈ ਪਿੰਡਾਂ ਦੇ ਲੋਕ ਆਪਸ 'ਚ ਉਲਝਦੇ ਹੋਏ ਨਜ਼ਰ ਆਏ।
ਇਹ ਵੀ ਪੜ੍ਹੋ- ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e