ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ

Saturday, Aug 08, 2026 - 07:57 AM (IST)

ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ

ਅੰਮ੍ਰਿਤਸਰ (ਸਰਬਜੀਤ) : ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਬੈਠਕ ਡਿਸਟ੍ਰਿਕਟ ਚੇਅਰਮੈਨ ਵਰਿੰਦਰ ਸਹਿਦੇਵ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਟੇਟ ਮੈਂਬਰ ਪ੍ਰਣਵ ਧਵਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਬੋਰਡ ਦੇ ਵੱਖ-ਵੱਖ ਅਹੁਦੇਦਾਰਾਂ ਨੇ ਭਾਈਚਾਰੇ ਦੇ ਵਿਕਾਸ ਅਤੇ ਭਲਾਈ ਨਾਲ ਜੁੜੇ ਕਈ ਅਹਿਮ ਸੁਝਾਅ ਪੇਸ਼ ਕੀਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਸਟ੍ਰਿਕਟ ਚੇਅਰਮੈਨ ਵਰਿੰਦਰ ਸਹਿਦੇਵ ਨੇ ਕਿਹਾ ਕਿ ਖੱਤਰੀ ਅਰੋੜਾ ਵੈਲਫੇਅਰ ਬੋਰਡ ਆਪਣੇ ਸਮਾਜ ਦੇ ਹੱਕਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਭਾਈਚਾਰਿਆਂ ਲਈ ਕਮਿਊਨਿਟੀ ਹਾਲ ਅਤੇ ਜੰਝਘਰ ਬਣੇ ਹੋਏ ਹਨ। ਇਸੇ ਤਰ੍ਹਾਂ ਖੱਤਰੀ ਅਰੋੜਾ ਭਾਈਚਾਰੇ ਲਈ ਵੀ ਇੱਕ ਆਧੁਨਿਕ ਕਮਿਊਨਿਟੀ ਹਾਲ ਬਣਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਸਰਕਾਰ ਅਤੇ ਸਬੰਧਤ ਵਿਭਾਗਾਂ ਕੋਲ ਉਠਾਇਆ ਜਾਵੇਗਾ।

ਇਹ ਵੀ ਪੜ੍ਹੋ: ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ ਵਾਰਦਾਤ

ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਸੁਤੰਤਰਤਾ ਸੈਨਾਨੀ ਲਾਲਾ ਲਾਜਪਤ ਰਾਏ ਦੇ ਨਾਮ 'ਤੇ ਅੰਮ੍ਰਿਤਸਰ ਵਿੱਚ ਇੱਕ ਇਤਿਹਾਸਕ ਯਾਦਗਾਰ ਜਾਂ ਜਨਤਕ ਸਥਾਨ ਸਥਾਪਤ ਕਰਨ ਦੀ ਵੀ ਮੰਗ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਦੇਸ਼ ਲਈ ਇੱਕ ਮਹਾਨ ਕੁਰਬਾਨੀ ਹੈ, ਜਿਸ ਨੂੰ ਹਮੇਸ਼ਾ ਸਨਮਾਨ ਨਾਲ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਸਟੇਟ ਮੈਂਬਰ ਪਰਨਵ ਧਵਨ ਨੇ ਕਿਹਾ ਕਿ ਸਮਾਜ ਦਾ ਇੱਕ ਵੱਡਾ ਵਰਗ ਅਜਿਹਾ ਵੀ ਹੈ ਜੋ ਮਹਿੰਗੇ ਹੋਟਲਾਂ ਵਿੱਚ ਆਪਣੇ ਪਰਿਵਾਰਕ ਸਮਾਗਮ ਕਰਵਾਉਣ ਦੀ ਸਮਰੱਥਾ ਨਹੀਂ ਰੱਖਦਾ। ਜੇਕਰ ਕਮਿਊਨਿਟੀ ਹਾਲ ਬਣਾਇਆ ਜਾਂਦਾ ਹੈ ਤਾਂ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਵੀ ਵੱਡੀ ਰਾਹਤ ਮਿਲੇਗੀ ਅਤੇ ਉਹ ਘੱਟ ਖਰਚੇ ਵਿੱਚ ਆਪਣੇ ਸਮਾਗਮ ਕਰ ਸਕਣਗੇ।

ਇਹ ਵੀ ਪੜ੍ਹੋ: NEET-PG ਪ੍ਰੀਖਿਆ 'ਚ ਸਿਰਫ਼ 1 ਅੰਕ ਹਾਸਲ ਕਰਨ ਵਾਲੇ ਉਮੀਦਵਾਰ ਨੂੰ ਮਿਲੀ ਮੈਡੀਕਲ ਪੀਜੀ ਦੀ ਸੀਟ

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸੂਬੇ ਭਰ ਦੀਆਂ ਸਾਰੀਆਂ ਖੱਤਰੀ ਸਭਾਵਾਂ ਨਾਲ ਰਾਬਤਾ ਕਾਇਮ ਕਰਕੇ ਸਮੇਂ-ਸਮੇਂ 'ਤੇ ਸਾਂਝੀਆਂ ਮੀਟਿੰਗਾਂ ਕਰਵਾਈਆਂ ਜਾਣ। ਸਰਕਾਰੀ ਸਥਾਨਾਂ 'ਤੇ ਇਹ ਮੀਟਿੰਗਾਂ ਆਯੋਜਿਤ ਕਰਕੇ ਭਾਈਚਾਰੇ ਦੀਆਂ ਲੋਕ-ਪੱਖੀ ਮੰਗਾਂ ਅਤੇ ਵਿਕਾਸ ਯੋਜਨਾਵਾਂ 'ਤੇ ਵਿਚਾਰ ਕੀਤਾ ਜਾਵੇ। ਮੀਟਿੰਗ ਦੇ ਅੰਤ ਵਿੱਚ ਅਹੁਦੇਦਾਰਾਂ ਨੇ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਸਾਹਿਲ ਕਪੂਰ, ਪ੍ਰਮੋਦ ਕੁਮਾਰ, ਸੰਦੀਪ ਗਰੋਵਰ, ਸੁਰਿੰਦਰ ਕੁਮਾਰ, ਜਤਿੰਦਰ ਕੁਮਾਰ, ਕੁਲਵੰਤ ਰਾਏ ਅਰੋੜਾ, ਪ੍ਰਵੀਨ ਕੁਮਾਰ ਅਤੇ ਸੋਹਨ ਲਾਲ ਖੰਨਾ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News