ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਕੀਤਾ ਜ਼ਖਮੀ, ਮਾਮਲਾ ਦਰਜ

Thursday, Jan 21, 2021 - 06:36 PM (IST)

ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਕੀਤਾ ਜ਼ਖਮੀ, ਮਾਮਲਾ ਦਰਜ

ਤਰਨਤਾਰਨ (ਰਾਜੂ) - ਥਾਣਾ ਖਾਲੜਾ ਦੀ ਪੁਲਸ ਨੇ ਰੰਜਿਸ਼ ਦੇ ਚੱਲਦਿਆਂ 3 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 11 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਹਰਚੰਦ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਨਾਰਲੀ ਨੇ ਦੱਸਿਆ ਕਿ ਉਹ ਪਿੰਡ ਦੇ ਹੀ ਸੁਬੇਗ ਸਿੰਘ ਨਾਲ ਬਤੌਰ ਆਥੜੀ ਕੰਮ ਕਰਦਾ ਹੈ। ਬੀਤੀ 17 ਜਨਵਰੀ ਨੂੰ ਉਹ ਟਰੈਕਟਰ ਨਾਲ ਪੱਖਾ ਲਗਾ ਕੇ ਛੱਪੜ ਵਿਚੋਂ ਪਾਣੀ ਕੱਢ ਰਿਹਾ ਸੀ ਤਾਂ ਕੁਝ ਲੋਕ ਹਥਿਆਰਾਂ ਨਾਲ ਲੈੱਸ ਹੋ ਕੇ ਉਸ ਕੋਲ ਆ ਗਏ। ਉਕਤ ਲੋਕਾਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਸੱਟਾਂ ਮਾਰੀਆਂ ਅਤੇ ਜ਼ਖ਼ਮੀ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਪੜ੍ਹੋ ਇਹ ਵੀ ਖ਼ਬਰ - Health Tips: ਠੰਡ ਤੋਂ ਬਚਣ ਲਈ ਕੀ ਤੁਸੀਂ ਵੀ ਜੁਰਾਬਾਂ ਪਾ ਕੇ ਸੋਂਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਮੌਕੇ ਜਦੋਂ ਉਨ੍ਹਾਂ ਨੂੰ ਛੁਡਾਉਣ ਲਈ ਕਰਤਾਰ ਸਿੰਘ ਅੱਗੇ ਆਇਆ ਤਾਂ ਉਕਤ ਲੋਕਾਂ ਨੇ ਉਸ ਨੂੰ ਸੱਟਾਂ ਮਾਰੀਆਂ ਅਤੇ ਧਮਕੀਆਂ ਦਿੰਦੇ ਹੋਏ ਭੱਜ ਗਏ। ਇਸ ਮਾਮਲੇ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਚੈਂਚਲ ਸਿੰਘ ਪੁੱਤਰ ਵਿਰਸਾ ਸਿੰਘ, ਰਛਪਾਲ ਸਿੰਘ ਪੁੱਤਰ ਮੁਖਤਾਰ ਸਿੰਘ, ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਸੰਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਭਜਨ ਸਿੰਘ ਪੁੱਤਰ ਸੁਖਦੇਵ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਨਿੰਦਰ ਸਿੰਘ, ਮਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, ਜੋਗਾ ਸਿੰਘ ਪੁੱਤਰ ਮਹਿੰਦਰ ਸਿੰਘ, ਸਤਨਾਮ ਸਿੰਘ ਪੁੱਤਰ ਵਿਰਸਾ ਸਿੰਘ, ਕੁਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ, ਲਾਭ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਆਨ ਨਾਰਲੀ ਖਿਲਾਫ ਮੁਕੱਦਮਾ ਨੰਬਰ 5 ਧਾਰਾ 323/324/341/336/148/149 ਆਈ.ਪੀ.ਸੀ., 25/27/54/59 ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਬਾਥਰੂਮ ਦੇ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਨਹਾ ਰਹੀ ਕੁੜੀ ਦੀ ਮੌਤ

ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ


author

rajwinder kaur

Content Editor

Related News