ਪੱਛਮੀ ਬੰਗਾਲ ਦੇ ਡਾਕਟਰਾਂ ਦੇ ਸਮਰਥਨ ''ਚ ਗੁਰਦਾਸਪੁਰ ਕੀਤੀ ਹਡ਼ਤਾਲ

06/14/2019 4:33:31 PM

ਗੁਰਦਾਸਪੁਰ (ਬਿਊਰੋ) - ਪੱਛਮੀ ਬੰਗਾਲ 'ਚ ਡਾਕਟਰਾਂ ਵਲੋਂ ਕੀਤੀ ਗਈ ਹੜਤਾਲ ਦੇ ਸਮਰਥਨ 'ਚ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦੇ ਸਮੂਹ ਡਾਕਟਰਾਂ ਨੇ ਅੱਧੇ ਘੰਟੇ ਲਈ ਹੜਤਾਲ ਕਰਕੇ ਕੰਮਕਾਜ ਪ੍ਰਭਾਵਿਤ ਕੀਤਾ। ਇਸ ਮੌਕੇ ਤੇ ਡਾਕਟਰਾਂ ਨੇ ਮੀਟਿੰਗ ਕਰਕੇ ਡਾਕਟਰਾਂ 'ਤੇ ਹੋਣ ਵਾਲੇ ਹਮਲਿਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਮਨਜੀਤ ਬੱਬਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਪ੍ਰਾਇਵੇਟ ਡਾਕਟਰਾਂ 'ਤੇ ਹਮਲੇ ਹੋਣਾ ਹੁਣ ਆਮ ਗੱਲ ਹੁੰਦੀ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਕਾਰਨ ਡਾਕਟਰਾਂ ਨੂੰ ਕੰਮ ਕਰਨ 'ਚ ਮੁਸ਼ਕਲ ਹੁੰਦੀ ਹੈ।

ਉਨ੍ਹਾਂ ਸਮੇਂ-ਸਮੇਂ ਦੀਆਂ ਸਰਕਾਰ ਤੋਂ ਆਪਣੀ ਸੁਰੱਖਿਆ ਦੀ ਮੰਗ ਕੀਤੀ ਪਰ ਕਿਸੇ ਵੀ ਸਰਕਾਰ ਨੇ ਅੱਜ ਤੱਕ ਕੋਈ ਕਦਮ ਨਹੀਂ ਚੁੱਕਿਆ। ਅੱਜ ਪੱਛਮੀ ਬੰਗਾਲ 'ਚ, ਜੋ ਡਾਕਟਰਾਂ ਨਾਲ ਹੋ ਰਿਹਾ, ਉਹ ਕੱਲ ਨੂੰ ਸਾਡੇ ਨਾਲ ਵੀ ਹੋ ਸਕਦਾ ਹੈ। ਇਸ ਲਈ ਦੇਸ਼ ਭਰ ਦੇ ਡਾਕਟਰਾਂ ਨੂੰ ਸੰਗਠਿਤ ਹੋਣ ਦੀ ਜ਼ਰੂਰਤ ਹੈ। ਰੋਸ ਪ੍ਰਦਰਸ਼ਨ ਦੌਰਾਨ ਡਾਕਟਰਾਂ ਨੇ ਸੀਨੀਅਰ ਮੈਡੀਕਲ ਅਧਿਕਾਰੀ ਨੂੰ ਮੰਗ ਪੱਤਰ ਸੌਂਪਦਿਆਂ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।


rajwinder kaur

Content Editor

Related News