ਕਣਕ ਦੇ ਨਾੜ ਨੂੰ ਲੱਗੀ ਅੱਗ, 25 ਏਕੜ ਨਾੜ ਸੜ ਕੇ ਹੋਇਆ ਸੁਆਹ

04/28/2022 1:32:32 PM

ਚੋਗਾਵਾਂ (ਹਰਜੀਤ) - ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕੋਟਲੀ ਅਤੇ ਵਣੀਏਕੇ ਦੇ ਖੇਤਾਂ ਵਿਚ ਅਚਾਨਕ ਅੱਗ ਲੱਗ ਗਈ, ਜਿਸ ਨਾਲ 25 ਏਕੜ ਦੇ ਕਰੀਬ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਗੁਰਵਿੰਦਰ ਸਿੰਘ ਅਤੇ ਨੰਬਰਦਾਰ ਕਾਰਜ ਸਿੰਘ ਨੇ ਦੱਸਿਆ ਕਿ ਭਾਵੇਂ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਚੱਲ ਸਕਿਆ ਪਰ ਇਨ੍ਹਾਂ ਜ਼ਰੂਰ ਹੈ ਕਿ ਇਹ ਅੱਗ ਪਿੰਡ ਕੋਟਲੀ ਤੋਂ ਲੱਗੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਪੀੜਤ ਕਿਸਾਨ ਨੇ ਭਰੇ ਮਨ ਨਾਲ ਕਿਹਾ ਕਿ ਉਸਦੀ 5 ਏਕੜ ਦੇ ਕਰੀਬ ਪੈਲੀ ਵਿਚ ਪਈ ਨਾੜ, ਜਿਸ ਦੀ ਅਜੇ ਤੂੜੀ ਬਣਾਈ ਜਾਣੀ ਸੀ, ਵੇਖਦੇ ਹੀ ਵੇਖਦੇ ਸੜ ਕੇ ਸੁਆਹ ਹੋ ਗਈ। ਅੱਗ ਕਾਰਨ ਹੋਰ ਕਿਸਾਨਾਂ ਦਾ ਨਾੜ ਵੀ ਸੜ ਗਿਆ। ਅੱਗ ਇੰਨੀ ਭਿਆਨਕ ਹੋ ਗਈ ਸੀ ਕਿ ਇਸ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਸੀ। ਅਖੀਰ ਨੇੜਲੇ ਪਿੰਡ ਬਹਿੜਵਾਲ ਤੋਂ ਸਾਂਝ ਵੈੱਲਫੇਅਰ ਦੀ ਟੀਮ ਵੱਲੋਂ ਆਪਣੇ ਨਿੱਜੀ ਫਾਇਰ ਬ੍ਰਿਗੇਡ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ ਪੈਂਚ, ਨੰਬਰਦਾਰ ਕਾਰਜ ਸਿੰਘ, ਕਾਬਲ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ


rajwinder kaur

Content Editor

Related News