ਕਣਕ ਵੱਢਣ ਦੇ ਦੋਸ਼ ’ਚ 6 ਨਾਮਜ਼ਦ
Tuesday, Apr 21, 2026 - 05:22 PM (IST)
ਤਰਨਤਾਰਨ, (ਰਾਜੂ)- ਥਾਣਾ ਵਲਟੋਹਾ ਪੁਲਸ ਨੇ ਜ਼ਮੀਨ ’ਚ ਬੀਜੀ ਕਣਕ ਦੀ ਫ਼ਸਲ ਵੱਢਣ ਦੇ ਦੋਸ਼ ’ਚ 6 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਰਵੇਲ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਫਤਹਿਪੁਰ ਨੇ ਦੱਸਿਆ ਕਿ ਬੀਤੀ 15 ਅਪ੍ਰੈਲ ਨੂੰ ਉਹ ਆਪਣੇ ਘਰ ’ਚ ਮੌਜੂਦ ਸੀ ਤਾਂ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਦੀ ਜ਼ਮੀਨ ’ਚ ਬੀਜੀ ਕਣਕ ਦੀ ਫ਼ਸਲ ਵੱਢ ਲਈ ਅਤੇ ਫਰਾਰ ਹੋ ਗਏ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਏ. ਐੱਸ. ਆਈ. ਸੁਨੀਲ ਦੱਤੀ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਕੰਵਲਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਕੋਮਲਪ੍ਰੀਤ ਸਿੰਘ, ਮੁਖਤਿਆਰ ਸਿੰਘ, ਰਛਪਾਲ ਸਿੰਘ ਅਤੇ ਦਰਬਾਰਾ ਸਿੰਘ ਵਾਸੀਆਨ ਫਤਿਹਪੁਰ ਨਵਾਂਪਿੰਡ ਦੇ ਖ਼ਿਲਾਫ਼ ਮੁਕੱਦਮਾ ਨੰਬਰ 53 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
