ਅੰਮ੍ਰਿਤਸਰ ਦੀਆਂ ਅਨਾਜ ਮੰਡੀਆਂ ''ਚ ਕਣਕ ਦੀ ਖ਼ਰੀਦ ਹੋਵੇਗੀ ਸ਼ੁਰੂ, ਮਾਰਕਫੈੱਡ ਨੇ 15 ਮੀਟ੍ਰਿਕ ਟਨ ਕਣਕ ਦੀ ਕੀਤੀ ਖ਼ਰੀਦ
Thursday, Apr 18, 2024 - 04:44 PM (IST)
ਅੰਮ੍ਰਿਤਸਰ (ਨੀਰਜ)-ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਕਰਨ ਦਾ ਐਲਾਨ ਕੀਤਾ ਸੀ ਪਰ ਫ਼ਸਲ ਨਾ ਪੱਕਣ ਕਾਰਨ ਮੰਡੀਆਂ 'ਚ ਕਣਕ ਦੀ ਆਮਦ ਨਹੀਂ ਹੋ ਰਹੀ | ਬੁੱਧਵਾਰ ਨੂੰ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿਚ ਕਣਕ ਦੀ ਆਮਦ ਹੋਈ ਅਤੇ ਖਰੀਦ ਏਜੰਸੀ ਮਾਰਕਫੈੱਡ ਵੱਲੋਂ 15 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਾਣਕਾਰੀ ਅਨੁਸਾਰ ਜ਼ਿਲੇ ਦੀਆਂ ਸਾਰੀਆਂ ਅਨਾਜ ਮੰਡੀਆਂ 15 ਦਿਨਾਂ ਤੋਂ ਖਾਲੀ ਪਈਆਂ ਸਨ, ਜਦੋਂਕਿ ਪ੍ਰਸ਼ਾਸਨ ਨੇ ਮੰਡੀ ਬੋਰਡ, ਪਨਗ੍ਰੇਨ ਤੇ ਹੋਰ ਵਿਭਾਗਾਂ ਰਾਹੀਂ ਕਣਕ ਦੀ ਖ਼ਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਸਨ | ਇਸ ਸਮੇਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜ਼ਿਲੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਭਾਰੀ ਭੀੜ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਬਾਰਡਰ ਰੇਂਜ 'ਚ ਪੁਲਸ ਦੀ ਵੱਡੀ ਕਾਰਵਾਈ, ਇਨ੍ਹਾਂ ਜ਼ਿਲ੍ਹਿਆਂ 'ਚ ਹਥਿਆਰ ਤੇ ਨਸ਼ੀਲੇ ਪ੍ਰਦਾਰਥ ਨਾਲ 197 ਗ੍ਰਿਫ਼ਤਾਰ
ਹਾਲਾਂਕਿ ਇਸ ਵਾਰ ਪ੍ਰਸ਼ਾਸਨ ਵੱਲੋਂ ਢੋਆ-ਢੁਆਈ ਦੇ ਠੇਕੇ ਬਹੁਤ ਸਾਵਧਾਨੀ ਨਾਲ ਦਿੱਤੇ ਗਏ ਹਨ ਅਤੇ ਉਨ੍ਹਾਂ ਠੇਕੇਦਾਰਾਂ ਨੂੰ ਦਿੱਤੇ ਗਏ ਹਨ ਜਿਨ੍ਹਾਂ ਕੋਲ ਢੋਆ-ਢੁਆਈ ਦੇ ਸਾਰੇ ਸਾਧਨ ਹਨ, ਇਸ ਤੋਂ ਇਲਾਵਾ ਸਾਰੀਆਂ ਖਰੀਦ ਏਜੰਸੀਆਂ ਨੂੰ ਬਾਰਦਾਨਾ ਵੀ ਮੁਹੱਈਆ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ
ਇਸ ਸਬੰਧੀ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਅਤੇ ਜ਼ਿਲਾ ਮੰਡੀ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਪੈਦਾਵਾਰ ਪਿਛਲੇ ਸਾਲ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਕਣਕ ਦਾ ਪ੍ਰਤੀ ਕੁਇੰਟਲ ਭਾਅ 2275 ਰੁਪਏ ਤੈਅ ਕੀਤਾ ਗਿਆ ਹੈ ਅਤੇ ਸਰਕਾਰ ਕਿਸਾਨਾਂ ਤੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਸਾਰੇ ਐੱਸ. ਡੀ. ਐੱਮ. ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਖੇਤਰ ਦੇ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕਰਨ ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਢਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8