ਨਾਕਾ ਦੇਖ ਕੇ ਲੱਗੇ ਖਿਸਕਣ ਤਾਂ ਪੁਲਸ ਨੇ ਕੀਤੇ ਕਾਬੂ, 7.5 ਕਰੋੜ ਦੀ ਹੈਰੋਇਨ ਅਤੇ XUV ਗੱਡੀ ਕੀਤੀ ਬਰਾਮਦ

Thursday, Jan 11, 2024 - 11:17 PM (IST)

ਨਾਕਾ ਦੇਖ ਕੇ ਲੱਗੇ ਖਿਸਕਣ ਤਾਂ ਪੁਲਸ ਨੇ ਕੀਤੇ ਕਾਬੂ, 7.5 ਕਰੋੜ ਦੀ ਹੈਰੋਇਨ ਅਤੇ XUV ਗੱਡੀ ਕੀਤੀ ਬਰਾਮਦ

ਤਰਨਤਾਰਨ (ਰਮਨ ਚਾਵਲਾ)- ਥਾਣਾ ਖਾਲੜਾ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਐਕਸ.ਯੂ.ਵੀ. ਗੱਡੀ ਅਤੇ 1 ਕਿਲੋ 465 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ

ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਖਿਲਾਫ਼ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਥਾਣਾ ਖਾਲੜਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਐਕਸ.ਯੂ.ਵੀ. ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ। ਗੱਡੀ ’ਚ ਸਵਾਰ ਲੋਕ ਪੁਲਸ ਪਾਰਟੀ ਨੂੰ ਵੇਖ ਮੌਕੇ ਤੋਂ ਖਿਸਕਣ ਲੱਗੇ ਪਰ ਗੱਡੀ ਅਚਾਨਕ ਬੰਦ ਹੋ ਗਈ। 

ਇਹ ਵੀ ਪੜ੍ਹੋ- CM ਮਾਨ ਨੇ ਸ਼ਹੀਦ ਜਸਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਤੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਕਾਰ ’ਚੋਂ ਕੁੱਲ 1 ਕਿਲੋ 465 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਜੀਤ ਸਿੰਘ ਉਰਫ਼ ਗੀਤੂ ਪੁੱਤਰ ਹਰਭਜਨ ਸਿੰਘ ਵਾਸੀ ਮੁੰਡਾ ਪਿੰਡ ਅਤੇ ਸੁਖਵਿੰਦਰ ਸਿੰਘ ਉਰਫ ਗੋਰਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮੁੰਡਾ ਪਿੰਡ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ, ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ 'ਚ ਹੋਈ ਮੌਤ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News