ਪਤਨੀ ਤੋਂ ਦਾਜ ’ਚ ਬੁਲਟ ਮੋਟਰਸਾਈਕਲ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ

Thursday, Apr 21, 2022 - 11:32 AM (IST)

ਪਤਨੀ ਤੋਂ ਦਾਜ ’ਚ ਬੁਲਟ ਮੋਟਰਸਾਈਕਲ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਹੇਮੰਤ) - ਸਿਟੀ ਪੁਲਸ ਨੇ ਆਪਣੀ ਪਤਨੀ ਤੋਂ ਦਾਜ ਵਿਚ ਬੁਲਟ ਮੋਟਰਸਾਈਕਲ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਦੋਸ਼ੀ ਅਜੇ ਫ਼ਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਹਰਮੇਸ ਕੁਮਾਰ ਨੇ ਦੱਸਿਆ ਕਿ ਨੀਤੂ ਬਾਲਾ ਪੁੱਤਰੀ ਦਰਸ਼ਨ ਪਾਲ ਵਾਸੀ ਵਰਸੋਲਾ ਥਾਣਾ ਸਦਰ ਨੇ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ 18-10-21 ਨੂੰ ਦਰਖ਼ਾਸਤ ਦੇ ਕੇ ਦੱਸਿਆ ਸੀ ਕਿ ਉਸ ਦਾ ਵਿਆਹ ਸਾਲ 2018 ਵਿਚ ਦੋਸ਼ੀ ਰਮਨਦੀਪ ਪੁੱਤਰ ਤਰਸੇਮ ਲਾਲ ਵਾਸੀ ਪ੍ਰੇਮ ਨਗਰ ਕਲੋਨੀ ਗੁਰਦਾਸਪੁਰ ਨਾਲ ਹੋਇਆ ਸੀ। 

ਪੜ੍ਹੋ ਇਹ ਵੀ ਖ਼ਬਰ - ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ

ਵਿਆਹ ਤੋਂ ਬਾਅਦ ਉਸ ਦਾ ਪਤੀ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਦਾਜ ਵਿਚ ਬੁਲਟ ਮੋਟਰਸਾਈਕਲ ਦੀ ਮੰਗ ਕਰਦਾ ਸੀ। ਜਦਕਿ 14-10-21 ਨੂੰ ਦੋਸ਼ੀ ਨੇ ਉਸ ਦੇ ਨਾਲ ਮਾਰਕੁਟਾਈ ਵੀ ਕੀਤੀ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

 


author

rajwinder kaur

Content Editor

Related News