ਪਤਨੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ ’ਚ ਪਤੀ ਨਾਮਜ਼ਦ

Monday, Jun 27, 2022 - 03:36 PM (IST)

ਪਤਨੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ ’ਚ ਪਤੀ ਨਾਮਜ਼ਦ

ਗੁਰਦਾਸਪੁਰ (ਜੀਤ ਮਠਾਰੂ) - ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਪਤਨੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਉਸਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜੋਤੀ ਵਾਸੀ ਦੀਨਾਨਗਰ ਨੇ ਦੱਸਿਆ ਕਿ ਉਸਦਾ ਵਿਆਹ 1 ਨਵੰਬਰ 2015 ਨੂੰ ਜਤਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸਦੇ ਪਤੀ ਨੇ 5 ਲੱਖ ਰੁਪਏ ਦੀ ਮੰਗ ਕੀਤੀ। ਮੰਗ ਪੂਰੀ ਨਾ ਹੋਣ 'ਤੇ ਉਸਦੇ ਪਤੀ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। 

ਮਹਿਲਾ ਨੇ ਦੱਸਿਆ ਕਿ ਉਸਦੇ ਪਤੀ ਨੇ ਉਸਦੇ ਮਾਪਿਆਂ ਤੋਂ 2 ਲੱਖ ਰੁਪਏ ਲਏ ਸਨ ਜੋ ਉਸ ਨੇ ਅਜੇ ਤੱਕ ਵਾਪਿਸ ਨਹੀਂ ਕੀਤੇ। ਇਸ ਸ਼ਿਕਾਇਤ ਦੀ ਇੰਨਕੁਆਰੀ ਉਪ ਕਪਤਾਨ ਪੁਲਸ ਸਥਾਨਿਕ ਗੁਰਦਾਸਪੁਰ ਵਲੋਂ ਕੀਤੀ ਗਈ। ਉਨ੍ਹਾਂ ਵਲੋਂ ਦਿੱਤੀ ਰਿਪੋਰਟ ਦੇ ਆਧਾਰ 'ਤੇ ਮਹਿਲਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।


author

rajwinder kaur

Content Editor

Related News