ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ ਤੇ ਫਿਰ ਲਾਸ਼....

Friday, Mar 07, 2025 - 05:11 AM (IST)

ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ ਤੇ ਫਿਰ ਲਾਸ਼....

ਪੱਟੀ (ਪਾਠਕ,ਸੋਢੀ) : ਪ੍ਰੇਮ ਸਬੰਧਾਂ ਦੇ ਚੱਲਦਿਆਂ ਵਿਆਹੁਤਾ ਔਰਤ ਦਾ ਉਸ ਦੇ ਪਤੀ ਵੱਲੋਂ ਗਲ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਗੁਰਪ੍ਰੀਤ ਕੌਰ ਪਤਨੀ ਚਮਕੌਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਪੁਲਸ ਵੱਲੋਂ ਕਤਲ ਦੇ ਮਾਮਲੇ ਸਬੰਧੀ ਵਿਆਹੁਤਾ ਔਰਤ ਦੇ ਪਤੀ ਚਮਕੌਰ ਸਿੰਘ, ਉਸਦੀ ਮਾਂ ਪਿਤਾ ਅਤੇ ਭੈਣ ਖਿਲਾਫ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਘੋਰ ਕਲਯੁਗ! ਧੀ ਨੂੰ 10 ਸਾਲ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ...

ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਉਨ੍ਹਾਂ ਦੀ ਲੜਕੀ ਆਪਣੇ ਸਹੁਰੇ ਘਰੋਂ ਕਿਤੇ ਚਲੇ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਥਾਣਾ ਸਿਟੀ ਪੱਟੀ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਜਿਸ ਵਿਚ ਪੁਲਸ ਵੱਲੋਂ ਕੀਤੀ ਗਈ ਮੁੱਢਲੀ ਤਫਤੀਸ਼ ’ਚ ਇਹ ਸਾਹਮਣੇ ਆਇਆ ਕਿ ਉਨ੍ਹਾਂ ਦੇ ਜਵਾਈ ਚਮਕੌਰ ਸਿੰਘ ਵੱਲੋਂ ਪ੍ਰੇਮ ਸਬੰਧਾਂ ਦੇ ਚੱਲਦਿਆਂ ਆਪਣੀ ਪਤਨੀ ਗੁਰਪ੍ਰੀਤ ਕੌਰ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਹਰੀਕੇ ਨਹਿਰਾਂ ’ਚ ਸੁੱਟ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਿਸਾਂ ਨੇ ਕਤਲ ਦੇ ਇਲਜ਼ਾਮ ’ਚ ਦੋਸ਼ੀ ਧਿਰ ਦੇ ਸਾਰੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਦੀ ਮੰਗ ਕੀਤੀ ਹੈ।

ਐੱਸ. ਐੱਚ. ਓ. ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਵੱਲੋਂ ਦਰਖਾਸਤ ਮਿਲਣ ਉਪਰੰਤ ਕਾਰਵਾਈ ਕੀਤੀ ਗਈ, ਜਿਸ ਵਿਚ ਸਾਹਮਣੇ ਆਇਆ ਕਿ ਪੀ. ਡਬਲਯੂ. ਡੀ. ਮਹਿਕਮੇ ’ਚ ਨੌਕਰੀ ਕਰਦੇ ਚਮਕੌਰ ਸਿੰਘ ਵੱਲੋਂ ਆਪਣੀ ਪਤਨੀ ਦਾ ਤਿੰਨ ਮਾਰਚ ਨੂੰ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਹਰੀਕੇ ਦੀਆਂ ਨਹਿਰਾਂ ’ਚ ਸੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ’ਤੇ ਚਮਕੌਰ ਸਿੰਘ ਅਤੇ ਉਸਦੀ ਮਾਂ ਪਿਤਾ ਤੇ ਭੈਣ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜਿਸ ’ਚ ਚਮਕੌਰ ਸਿੰਘ ਨੂੰ ਹਿਰਾਸਤ ’ਚ ਲੈ ਕੇ ਪੜਤਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News