ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

05/09/2022 5:31:36 PM

ਅੰਮ੍ਰਿਤਸਰ (ਜਸ਼ਨ) - ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਕੰਬੋਅ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਮਮਤਾ ਅਤੇ ਰਿੰਕੂ ਵਾਸੀ ਨਿਜ਼ਾਮਪੁਰਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 24 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਲਖਬੀਰ ਸਿੰਘ ਵਾਸੀ ਓਠੀਆ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰਤੀ ਸਿੰਘ ਦਾ ਵਿਆਹ 4 ਸਾਲ ਪਹਿਲਾਂ ਮਮਤਾ ਨਾਲ ਹੋਇਆ ਸੀ ਅਤੇ ਹੁਣ ਉਨ੍ਹਾਂ ਦਾ ਤਿੰਨ ਸਾਲ ਦਾ ਲੜਕਾ ਹੈ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਉਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਮਮਤਾ ਦੇ ਆਪਣੇ ਹੀ ਪਿੰਡ ਦੇ ਰਹਿਣ ਵਾਲੇ ਰਿੰਕੂ ਨਾਂ ਦੇ ਲੜਕੇ ਨਾਲ ਨਾਜਾਇਜ਼ ਸਬੰਧ ਸਨ। ਗੁਰਪ੍ਰੀਤ ਸਿੰਘ ਨੇ ਆਪਣੀ ਪਤਨੀ ਨੂੰ ਕਈ ਵਾਰ ਰੋਕਿਆ ਪਰ ਮਮਤਾ ਉਲਟਾ ਉਸ ਨੂੰ ਧਮਕੀਆਂ ਦੇ ਕੇ ਤੰਗ ਪ੍ਰੇਸ਼ਾਨ ਕਰਦੀ ਸੀ। 6 ਮਈ ਨੂੰ ਸਵੇਰੇ 9 ਵਜੇ ਗੁਰਪ੍ਰੀਤ ਸਿੰਘ ਨੂੰ ਉਸ ਦੀ ਪਤਨੀ ਘਰੋਂ ਇਹ ਕਹਿ ਕੇ ਗਈ ਕਿ ਮੈਂ ਤੁਹਾਡੇ ਘਰ ਨਹੀਂ ਰਹਿਣਾ ਚਾਹੁੰਦੀ ਸਗੋਂ ਰਿੰਕੂ ਦੇ ਘਰ ਰਹਿਣਾ ਚਾਹੁੰਦੀ ਹਾਂ। ਇਹ ਗੱਲ ਸੁਣਦੇ ਸਾਰ ਗੁਰਪ੍ਰੀਤ ਨੇ ਮਮਤਾ ਦੇ ਸਾਹਮਣੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ


rajwinder kaur

Content Editor

Related News